Sangrur By election Result 2022 LIVE: ਸਿਮਰਨਜੀਤ ਮਾਨ 5822 ਵੋਟਾਂ ਦੇ ਫਰਕ ਨਾਲ ਜਿੱਤੇ, ਬੀਜੇਪੀ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
Sangrur Lok Sabha By election Result 2022 LIVE Updates:ਸਿਮਰਨਜੀਤ ਮਾਨ ਨੇ 'ਆਪ' ਉਮੀਦਵਾਰ ਗੁਰਮੇਲ ਘਰਾਚੋਂ ਨੂੰ ਹਰਾਇਆ, ਬੀਜੇਪੀ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤਾਂ ਜ਼ਬਤ
LIVE
Background
Sangrur Lok Sabha By election Result 2022 LIVE Updates: ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਨਾਲ ਸਬੰਧਤ ਸਾਰੇ ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿਖੇ ਬਣਾਏ ਗਏ ਕਾਉਂਟਿੰਗ ਹਾਲਾਂ ਵਿਚ ਕੀਤੀ ਜਾਵੇਗੀ।
ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਟੀਮਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ। ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ।
ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ ,ਜਿਸ ਵਿੱਚ ਪੱਤਰਕਾਰ ਸਾਹਿਬਾਨ ਦੀ ਸੁਵਿਧਾ ਲਈ ਪ੍ਰੋਜੈਕਟਰ ਦੀ ਮਦਦ ਨਾਲ ਸਕਰੀਨ ’ਤੇ ਸਾਰੇ ਗਿਣਤੀ ਕੇਂਦਰਾਂ ਤੋਂ ਆਉਣ ਵਾਲੇ ਨਤੀਜੇ ਨਾਲੋ-ਨਾਲ ਡਿਸਪਲੇਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਸਿਵਲ, ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਤੇ ਮੁਲਾਜਮ ਤਾਇਨਾਤ ਕੀਤੇ ਗਏ ਹਨ।
ਜਤਿੰਦਰ ਜੋਰਵਾਲ ਨੇ ਦੱਸਿਆ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਦੇ ਹੁਕਮ ਲਾਗੂ ਰਹਿਣਗੇ।
Sangrur By election Result 2022: ਸੰਗਰੂਰ ਜ਼ਿਮਨੀ ਚੋਣ ਜਿੱਤਣ ਮਗਰੋਂ ਸਿਮਰਨਜੀਤ ਮਾਨ ਨੇ ਕੀਤਾ ਵੱਡਾ ਐਲਾਨ
ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।
Sangrur By election Result 2022: ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ
ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ। ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ 79,526 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਰਹੇ। ਜਿਨ੍ਹਾਂ ਨੂੰ 66,171 ਵੋਟਾਂ ਮਿਲੀਆਂ। ਪੰਜਵੇਂ ਨੰਬਰ 'ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਰਹੀ। ਉਨ੍ਹਾਂ ਨੂੰ 44,323 ਵੋਟਾਂ ਮਿਲੀਆਂ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ।
Sangrur By election Result 2022: ਮਾਨ ਨੇ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ। ਗੁਰਮੇਲ ਨੂੰ 2,46,828 ਵੋਟਾਂ ਮਿਲੀਆਂ। ਚੋਣ ਕਮਿਸ਼ਨ ਨੇ ਮਾਨ ਦੀ ਜਿੱਤ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।
Sangrur By election Result: ਮਾਲਰੇਕੋਟਲਾ ਵਾਲਿਆਂ ਨੇ ਪਾਈਆਂ ਮਾਨ ਨੂੰ ਖੱਲ੍ਹ ਕੇ ਵੋਟਾਂ
ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 6 ਹਲਕਿਆਂ ਦੀ ਵੋਟਿੰਗ ਮੁਕੰਮਲ ਹੋ ਗਈ ਹੈ। ਉਨ੍ਹਾਂ ਦੀ ਪੂਰੀ ਡਿਟੇਲ ਇਸ ਤਰ੍ਹਾਂ ਹੈ। ਮਾਲਰੇਕੋਟਲਾ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਮਾਨ ਨੂੰ ਸਭ ਤੋਂ ਵੱਧ ਵੋਟਾਂ ਪਈਆਂ। ਇਸ ਤੋਂ ਇਲਾਵਾ ਬਰਨਾਲਾ ਤੇ ਦਿੜ੍ਹਬਾ 'ਚ ਵੀ ਮਾਨ ਦੀ ਝੰਡੀ ਰਹੀ।
ਮਾਲਰੇਕੋਟਲਾ
ਸਿਮਰਨਜੀਤ ਸਿੰਘ ਮਾਨ- 30503
ਗੁਰਮੇਲ ਸਿੰਘ (ਆਪ)- 22402
ਗੋਲਡੀ (ਕਾਂਗਰਸ)- 13030
ਢਿੱਲੋਂ (ਭਾਜਪਾ)- 5412
ਰਾਜੋਆਣਾ (ਅਕਾਲੀ)- 3543
Sangrur By election Result 2022: ਸਿਮਰਨਜੀਤ ਮਾਨ ਨੇ 'ਆਪ' ਉਮੀਦਵਾਰ ਗੁਰਮੇਲ ਘਰਾਚੋਂ ਨੂੰ 8100 ਵੋਟਾਂ ਨਾਲ ਹਰਾਇਆ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਹੋ ਗਈ ਹੈ।