Sangrur By election Result 2022 LIVE: ਸਿਮਰਨਜੀਤ ਮਾਨ 5822 ਵੋਟਾਂ ਦੇ ਫਰਕ ਨਾਲ ਜਿੱਤੇ, ਬੀਜੇਪੀ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

Sangrur Lok Sabha By election Result 2022 LIVE Updates:ਸਿਮਰਨਜੀਤ ਮਾਨ ਨੇ 'ਆਪ' ਉਮੀਦਵਾਰ ਗੁਰਮੇਲ ਘਰਾਚੋਂ ਨੂੰ ਹਰਾਇਆ, ਬੀਜੇਪੀ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤਾਂ ਜ਼ਬਤ

ਏਬੀਪੀ ਸਾਂਝਾ Last Updated: 26 Jun 2022 04:09 PM
Sangrur By election Result 2022: ਸੰਗਰੂਰ ਜ਼ਿਮਨੀ ਚੋਣ ਜਿੱਤਣ ਮਗਰੋਂ ਸਿਮਰਨਜੀਤ ਮਾਨ ਨੇ ਕੀਤਾ ਵੱਡਾ ਐਲਾਨ

ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।

Sangrur By election Result 2022: ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ

ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ। ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ 79,526 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਰਹੇ। ਜਿਨ੍ਹਾਂ ਨੂੰ 66,171 ਵੋਟਾਂ ਮਿਲੀਆਂ। ਪੰਜਵੇਂ ਨੰਬਰ 'ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਰਹੀ। ਉਨ੍ਹਾਂ ਨੂੰ 44,323 ਵੋਟਾਂ ਮਿਲੀਆਂ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ।

Sangrur By election Result 2022: ਮਾਨ ਨੇ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੂੰ 2,52,898 ਵੋਟਾਂ ਮਿਲੀਆਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਨਾਲ ਹਰਾਇਆ। ਗੁਰਮੇਲ ਨੂੰ 2,46,828 ਵੋਟਾਂ ਮਿਲੀਆਂ। ਚੋਣ ਕਮਿਸ਼ਨ ਨੇ ਮਾਨ ਦੀ ਜਿੱਤ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਲ੍ਹਾ ਢਹਿ ਗਿਆ। ਉਹ ਇੱਥੋਂ ਲਗਾਤਾਰ ਦੋ ਵਾਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਹ ਸੀਟ ਨਹੀਂ ਬਚਾ ਸਕੇ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ।

Sangrur By election Result: ਮਾਲਰੇਕੋਟਲਾ ਵਾਲਿਆਂ ਨੇ ਪਾਈਆਂ ਮਾਨ ਨੂੰ ਖੱਲ੍ਹ ਕੇ ਵੋਟਾਂ

 ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 6 ਹਲਕਿਆਂ ਦੀ ਵੋਟਿੰਗ ਮੁਕੰਮਲ ਹੋ ਗਈ ਹੈ। ਉਨ੍ਹਾਂ ਦੀ ਪੂਰੀ ਡਿਟੇਲ ਇਸ ਤਰ੍ਹਾਂ ਹੈ। ਮਾਲਰੇਕੋਟਲਾ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਮਾਨ ਨੂੰ ਸਭ ਤੋਂ ਵੱਧ ਵੋਟਾਂ ਪਈਆਂ। ਇਸ ਤੋਂ ਇਲਾਵਾ ਬਰਨਾਲਾ ਤੇ ਦਿੜ੍ਹਬਾ 'ਚ ਵੀ ਮਾਨ ਦੀ ਝੰਡੀ ਰਹੀ।


ਮਾਲਰੇਕੋਟਲਾ
ਸਿਮਰਨਜੀਤ ਸਿੰਘ ਮਾਨ- 30503
ਗੁਰਮੇਲ ਸਿੰਘ (ਆਪ)- 22402
ਗੋਲਡੀ (ਕਾਂਗਰਸ)- 13030
ਢਿੱਲੋਂ (ਭਾਜਪਾ)- 5412
ਰਾਜੋਆਣਾ (ਅਕਾਲੀ)- 3543

Sangrur By election Result 2022: ਸਿਮਰਨਜੀਤ ਮਾਨ ਨੇ 'ਆਪ' ਉਮੀਦਵਾਰ ਗੁਰਮੇਲ ਘਰਾਚੋਂ ਨੂੰ 8100 ਵੋਟਾਂ ਨਾਲ ਹਰਾਇਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਹੋ ਗਈ ਹੈ। 

Sangrur By election Result 2022: ਰਾਜਾ ਵੜਿੰਗ ਵੱਲੋਂ ਸਿਮਰਨਜੀਤ ਮਾਨ ਨੂੰ ਵਧਾਈ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧ ਰਹੇ ਹਨ। ਉਨ੍ਹਾਂ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਤੀਜਾ @AamAadmiParty ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।

ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈਅਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਲੋਕਾਂ ਨੇ ਵੱਡਾ ਬਦਲਾਅ ਲਿਆਂਦਾ ਹੈਅਤੇ ਪੰਜਾਬੀ ਤੇ ਪੰਜਾਬੀਅਤ ਲਈ ਇਹ ਬਹੁਤ ਜ਼ਰੂਰੀ ਵੀ ਸੀ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਜੋ ਵੱਡੇ-ਵੱਡੇ ਦਾਅਵੇ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਵੱਡਾ ਬਦਲਾਅ ਹੈ ਜੋ ਸੰਗਰੂਰ ਦੇ ਲੋਕਾਂ ਨੇ ਕਰਕੇ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਛੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਨੂੰ ਛੇ ਲੱਖ ਤੋਂ ਵੱਧ ਵੋਟਾਂ ਪਈਆਂ ਸਨ ਪਰ ਹੁਣ ਦੋ ਲੱਖ ਰਹਿ ਗਈਆਂ।

Sangrur By election Result 2022: ਸੀਐਮ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸਿਮਰਨਜੀਤ ਮਾਨ ਜਿੱਤੇ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਨਿਮੋਸ਼ੀ ਸਹਿਣੀ ਪਈ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਲੀਡ ਮਿਲੀ ਹੈ।

Sangrur By election Result 2022: ਸੀਐਮ ਭਗਵੰਤ ਮਾਨ ਦੇ ਗੜ੍ਹ 'ਚ 'ਆਪ' ਨੂੰ ਝਟਕਾ, ਸਿਮਰਨਜੀਤ ਮਾਨ ਦੀ ਵੱਡੀ ਲੀਡ

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਸਿਮਰਨਜੀਤ ਮਾਨ ਤਕਰੀਬਨ ਚਾਰ ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੂਜੇ ਨੰਬਰ 'ਤੇ ਹਨ। 

Sangrur By election Result 2022 LIVE: ਸੰਗਰੂਰ ਹਲਕੇ ਦਾ ਨਤੀਜਾ

ਸ਼੍ਰੋਮਣੀ ਅਕਾਲੀ ਦਲ (ਅ) 1,23,125
ਆਮ ਆਦਮੀ ਪਾਰਟੀ 120546
ਕਾਂਗਰਸ 38233
ਬੀਜੇਪੀ 28776
ਸ਼੍ਰੋਮਣੀ ਅਕਾਲੀ ਦਲ (ਬ) 21723
ਫਰਕ 2579

Sangrur By election Result : ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਅ) ਵਿਚਾਲੇ ਕਾਂਟੇ ਦੀ ਟੱਕਰ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਅ) ਵਿਚਾਲੇ ਕਾਂਟੇ ਦੀ ਟੱਕਰ ਚੱਲ ਰਹੀ ਹੈ। ਸਿਮਰਨਜੀਤ ਸਿੰਘ ਮਾਨ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨਾਲੋਂ 42 ਵੋਟਾਂ ਨਾਲ ਅੱਗੇ ਹਨ।


ਸਿਮਰਨਜੀਤ ਸਿੰਘ ਮਾਨ-95468
ਆਪ - 95426
INC - 31650
ਭਾਜਪਾ - 23459
ਸ਼੍ਰੋਮਣੀ ਅਕਾਲੀ ਦਲ - 16587

ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 1132 ਵੋਟਾਂ ਨਾਲ ਅੱਗੇ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ
ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 1132 ਵੋਟਾਂ ਨਾਲ ਅੱਗੇ ਹਨ। 
ਸਿਮਰਨਜੀਤ ਸਿੰਘ ਮਾਨ-69438
ਆਮ ਆਦਮੀ ਪਾਰਟੀ- 68306
ਕਾਂਗਰਸ - 21804
ਭਾਜਪਾ - 16532
ਸ਼੍ਰੋਮਣੀ ਅਕਾਲੀ ਦਲ - 11491

Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਹੁਣ ਤੱਕ ਸਭ ਤੋਂ ਫਾਡੀ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਤੱਕ ਤੇ ਨਤੀਜਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ 7884 ਵੋਟਾਂ ਨਾਲ ਸਭ ਤੋਂ ਪਿੱਛੇ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਵਿਚਾਲੇ ਕਾਂਟੇ ਦੀ ਟੱਕਰ ਹੈ ਪਰ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ ਹੈ। 


ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 110 ਵੋਟਾਂ ਅੱਗੇ ਚੱਲ ਰਹੇ ਹਨ। 
ਸਿਮਰਨਜੀਤ ਸਿੰਘ ਮਾਨ-46973
ਆਮ ਆਦਮੀ ਪਾਰਟੀ- 47083
ਕਾਂਗਰਸ - 14079
ਭਾਜਪਾ - 10721
ਸ਼੍ਰੋਮਣੀ ਅਕਾਲੀ ਦਲ - 7884

Simranjeet Singh Mann: ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 110 ਵੋਟਾਂ ਅੱਗੇ ਚੱਲ ਰਹੇ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ


ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 110 ਵੋਟਾਂ ਅੱਗੇ ਚੱਲ ਰਹੇ ਹਨ। 
ਸਿਮਰਨਜੀਤ ਸਿੰਘ ਮਾਨ-46973
ਆਮ ਆਦਮੀ ਪਾਰਟੀ- 47083
ਕਾਂਗਰਸ - 14079
ਭਾਜਪਾ - 10721
ਸ਼੍ਰੋਮਣੀ ਅਕਾਲੀ ਦਲ - 7884

Sangrur By election Result: ਵੋਟਾਂ ਦੀ ਗਿਣਤੀ ਦੇ 6ਵੇਂ ਗੇੜ ਤੱਕ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਲੀਡ ਬਰਕਰਾਰ ਹੈ। ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ ਚੱਲ ਰਹੇ ਹਨ।


ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-34702
ਆਮ ਆਦਮੀ ਪਾਰਟੀ- 33252
ਕਾਂਗਰਸ - 9373
ਭਾਜਪਾ - 6315
ਸ਼੍ਰੋਮਣੀ ਅਕਾਲੀ ਦਲ - 5587

Sangrur By election Result 2022 LIVE : ਸਿਮਰਨਜੀਤ ਸਿੰਘ ਮਾਨ ਆਪ ਦੇ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ 

ਸਿਮਰਨਜੀਤ ਸਿੰਘ ਮਾਨ ਆਪ ਦੇ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ 

ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 1487 ਵੋਟਾਂ ਨਾਲ ਅੱਗੇ ਚੱਲ ਰਹੇ ਹਨ।


ਸਿਮਰਨਜੀਤ ਸਿੰਘ ਮਾਨ -34702

ਆਪ  - 33252

ਸ਼੍ਰੋਮਣੀ ਅਕਾਲੀ ਦਲ - 5587

ਕਾਂਗਰਸ - 9373

ਭਾਜਪਾ - 6315

Sangrur By election Result 2022 LIVE : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ


Sangrur By election Result 2022 : ਤੀਜੇ ਦੌਰ ਦੇ ਨਤੀਜੇ, ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ

ਤੀਜੇ ਦੌਰ ਦੇ ਨਤੀਜੇ
  ਧੂਰੀ ਸੈਂਟਰ
  ਗੁਰਮੇਲ ਸਿੰਘ, ਆਪ 11858
  ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-13030
  ਦਲਬੀਰ ਸਿੰਘ ਗੋਲਡੀ, ਕਾਂਗਰਸ-3446
  ਕਮਲਦੀਪ ਕੌਰ, ਅਕਾਲੀ ਦਲ ਬਾਦਲ-1587
  ਕੇਵਲ ਸਿੰਘ ਢਿੱਲੋਂ, ਭਾਜਪਾ-3529

Sangrur By election Result 2022 LIVE : ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਨਤੀਜੇ

ਲੋਕ ਸਭਾ ਸੰਗਰੂਰ


  ਧੂਰੀ ਸੈਂਟਰ


  ਗੁਰਮੇਲ ਸਿੰਘ, ਆਪ.. 1766


  ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ.. 2622


  ਦਲਬੀਰ ਸਿੰਘ ਗੋਲਡੀ, ਕਾਂਗਰਸ.. 482


  ਕਮਲਦੀਪ ਕੌਰ, ਅਕਾਲੀ ਦਲ ਬਾਦਲ , 394


  ਕੇਵਲ ਸਿੰਘ ਢਿੱਲੋਂ, ਭਾਜਪਾ.. 396

Sangrur By election Result 2022 LIVE: ਅੱਜ ਆਏਗਾ ਸੰਗਰੂਰ ਜ਼ਿਮਨੀ ਚੋਣ ਦਾ ਨਤੀਜਾ


Sangrur Lok Sabha Byelection Result 2022 : ਸ਼ੁਰੂਆਤੀ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ ਅੱਗੇ

ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ 'ਚ ਸਿਮਰਜੀਤ ਸਿੰਘ ਮਾਨ ਅੱਗੇ ਚੱਲ ਰਹੇ ਹਨ। 

Sangrur Byelection Result 2022: ਲੋਕ ਸਭਾ ਸੰਗਰੂਰ ਚੋਣ: ਸ਼ੁਰੂਆਤੀ ਰੁਝਾਨ, ਸਿਮਰਨਜੀਤ ਸਿੰਘ ਮਾਨ ਅੱਗੇ

ਲੋਕ ਸਭਾ ਸੰਗਰੂਰ ਚੋਣ: ਸ਼ੁਰੂਆਤੀ ਰੁਝਾਨ 


ਧੂਰੀ ਸੈਂਟਰ
  ਗੁਰਮੇਲ ਸਿੰਘ, ਆਪ-1766
  ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-2622
  ਦਲਬੀਰ ਸਿੰਘ ਗੋਲਡੀ, ਕਾਂਗਰਸ-482
  ਕਮਲਦੀਪ ਕੌਰ, ਅਕਾਲੀ ਦਲ ਬਾਦਲ- 394
  ਕੇਵਲ ਸਿੰਘ ਢਿੱਲੋਂ, ਭਾਜਪਾ-396

Sangrur Byelection Result 2022: ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ ਵਿਚ

ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 6 ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਤੇ 3 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐਸਡੀ ਕਾਲਜ ਬਰਨਾਲਾ ਵਿਚ ਹੋਵੇਗੀ। ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ ਵਿਚ ਹਨ।

Sangrur Byelection Result 2022: ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ

ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।

ਪਿਛੋਕੜ

Sangrur Lok Sabha By election Result 2022 LIVE Updates: ਬੀਤੀ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕੇ 'ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।


ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਨਾਲ ਸਬੰਧਤ ਸਾਰੇ ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ. ਕਾਲਜ ਬਰਨਾਲਾ ਵਿਖੇ ਬਣਾਏ ਗਏ ਕਾਉਂਟਿੰਗ ਹਾਲਾਂ ਵਿਚ ਕੀਤੀ ਜਾਵੇਗੀ।


ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਟੀਮਾਂ ਨੂੰ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ। ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ।


ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ ,ਜਿਸ ਵਿੱਚ ਪੱਤਰਕਾਰ ਸਾਹਿਬਾਨ ਦੀ ਸੁਵਿਧਾ ਲਈ ਪ੍ਰੋਜੈਕਟਰ ਦੀ ਮਦਦ ਨਾਲ ਸਕਰੀਨ ’ਤੇ ਸਾਰੇ ਗਿਣਤੀ ਕੇਂਦਰਾਂ ਤੋਂ ਆਉਣ ਵਾਲੇ ਨਤੀਜੇ ਨਾਲੋ-ਨਾਲ ਡਿਸਪਲੇਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਸਿਵਲ, ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਤੇ ਮੁਲਾਜਮ ਤਾਇਨਾਤ ਕੀਤੇ ਗਏ ਹਨ।


ਜਤਿੰਦਰ ਜੋਰਵਾਲ ਨੇ ਦੱਸਿਆ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਦੇ ਹੁਕਮ ਲਾਗੂ ਰਹਿਣਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.