ਨਵੀਂ ਦਿੱਲੀ: ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਆਰ) ਦੇ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਬਲੋਕ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਵਿਰੋਧ ਵਾਲੀ ਥਾਵਾਂ ‘ਤੇ ਇੰਟਰਨੈੱਟ ਦੀ ਪਾਬੰਦੀ, ਬਜਟ ਵਿੱਚ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਹੋਰ ਮੁੱਦਿਆਂ ‘ਤੇ ਚੁੱਕਾ ਜਾਮ ਕਰਾਂਗੇ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੋ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੀ ਲਹਿਰ ਚਲ ਰਹੀ ਹੈ। ਅੰਦੋਲਨਕਾਰੀ ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਤਿੰਨੋਂ ਕਾਨੂੰਨਾਂ 'ਚ ਸੋਧ ਕਰਨ ਲਈ ਤਿਆਰ ਹੈ ਪਰ ਵਾਪਸ ਲੈਣ ਬਾਰੇ ਨਹੀਂ ਕਿਹਾ ਹੈ। ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਦਰਮਿਆਨ 11 ਦੌਰਾਂ ਦੀਆਂ ਮੀਟਿੰਗਾਂ ਹੋਈਆਂ ਹਨ।
Election Results 2024
(Source: ECI/ABP News/ABP Majha)
ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ, 6 ਫਰਵਰੀ ਨੂੰ ਦੇਸ਼ਭਰ 'ਚ ਚੱਕਾ ਜਾਮ
ਏਬੀਪੀ ਸਾਂਝਾ
Updated at:
01 Feb 2021 08:55 PM (IST)
ਕਿਸਾਨ ਅੰਦੋਲਨ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ (ਆਰ) ਦੇ ਆਗੂ ਬਲਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਅਸੀਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਰੋਡ ਬਲੋਕ ਕਰਾਂਗੇ।
- - - - - - - - - Advertisement - - - - - - - - -