(Source: ECI/ABP News/ABP Majha)
ਬੀਜੇਪੀ ਦੇ ਲੀਡਰਾਂ ਨੂੰ ਕਿਸਾਨਾਂ ਦੀ ਚੇਤਾਵਨੀ, ਸਮਰਥਨ ਕਰੋ ਜਾਂ ਇਸ ਐਕਸ਼ਨ ਲਈ ਰਹੋ ਤਿਆਰ
ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਭਾਜਪਾ ਦੇ ਸੰਸਦ ਮੈਂਬਰ ਨਿਹਾਲਚੰਦ ਨੇ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਵਿੱਚ ਆਉਣਾ ਸੀ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਇਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਮੀਟਿੰਗ 'ਚ ਨਹੀਂ ਆਏ।
ਨਵੀਂ ਦਿੱਲੀ: ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਭਾਜਪਾ ਦੇ ਸੰਸਦ ਮੈਂਬਰ ਨਿਹਾਲਚੰਦ ਨੇ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਵਿੱਚ ਆਉਣਾ ਸੀ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਇਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਮੀਟਿੰਗ 'ਚ ਨਹੀਂ ਆਏ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਭਾਜਪਾ ਆਗੂਆਂ ਕੋਲ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਨਹੀਂ ਹੈ, ਇਸ ਕਰਕੇ ਉਹ ਲੋਕਾਂ ਤੋਂ ਬਚਣ ਦੇ ਰਾਹ ਲੱਭਦੇ ਫਿਰਦੇ ਹਨ। ਅੱਜ ਫਗਵਾੜਾ ਵਿਖੇ ਵੀ ਭਾਜਪਾ ਆਗੂ ਵਿਜੈ ਸਾਪਲਾਂ ਦਾ ਵੀ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ।
ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਗਏ ਹਨ, ਉਦੋਂ ਤੋਂ ਹੀ ਕਿਸਾਨ ਉਨ੍ਹਾਂ ਵਿਰੁੱਧ ਸੰਘਰਸ਼ ਕਰਦੇ ਆ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਬੀਜੇਪੀ ਲੀਡਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਾਂ ਤਾਂ ਉਹ ਕਿਸਾਨਾਂ ਦਾ ਸਮਰਥਨ ਕਰਨ ਜਾਂ ਫਿਰ ਬਾਈਕਾਟ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਹਮਾਇਤ ਕਰਨ ਜਾਂ ਸਮਰਥਨ ਕਰਨ ਵਾਲੇ ਆਗੂਆਂ ਅਤੇ ਪਾਰਟੀਆਂ ਖਿਲਾਫ ਕਿਸਾਨਾਂ ਨੇ ਵਿਰੋਧ ਜਤਾਇਆ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਭਾਜਪਾ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਅਤੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਜਪਾ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਆਪਣੇ ਅਹੁਦੇ ਛੱਡ ਦਿੱਤੇ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਸੰਘਰਸ਼ ਦੇ ਸਮਰਥਨ ਵਿੱਚ ਆਪਣੇ ਅਹੁਦੇ ਤਿਆਗ ਦੇਣ। ਬਹੁਤ ਸਾਰੇ ਆਗੂਆਂ ਨੇ ਭਾਜਪਾ ਵਿੱਚ ਹੁੰਦਿਆਂ ਵੀ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੈ।
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/