ਨਵੀਂ ਦਿੱਲੀ: ਪਾਬੰਦੀ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਅਕਾਊਂਟ ਮੁੜ ਚਾਲੂ ਹੋ ਗਿਆ ਹੈ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਟਵਿੱਟਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਸ਼ਨੀਵਾਰ 30 ਜਨਵਰੀ ਨੂੰ #ModiPlanningFarmerGenocide ਹੈਸ਼ਟੈਗ ਦੀ ਵਰਤੋਂ ਕਰਨ ਵਾਲੇ ਲਗਭਗ 250 ਟਵੀਟਸ/ਟਵਿੱਟਰ ਅਕਾਊਂਟ ਨੂੰ ਬਲਾਕ ਕਰਨ।
ਇਸ ਦੇ ਮੱਦੇਨਜ਼ਰ, ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਦਾ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਟਵਿੱਟਰ ਦੇ ਇਸ ਫੈਸਲੇ ਦੀ ਅਲੋਚਨਾ ਵੀ ਹੋਈ ਸੀ। ਜਿਨ੍ਹਾਂ ਅਕਾਊਂਟਸ 'ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ਕਿਸਾਨ ਏਕਤਾ ਮੋਰਚਾ ਅਤੇ ਬੀਕੇਯੂ ਏਕਤਾ ਉਗਰਾਹਾਨ ਸ਼ਾਮਲ ਸਨ।
ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ, 6 ਫਰਵਰੀ ਨੂੰ ਦੇਸ਼ਭਰ 'ਚ ਚੱਕਾ ਜਾਮ
ਇਨ੍ਹਾਂ ਦੋਹਾਂ ਦੇ ਹਜ਼ਾਰਾਂ ਪੈਰੋਕਾਰ ਹਨ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਦੇ ਅਕਾਊਂਟਸ ਨੂੰ ਰੋਕਿਆ ਗਿਆ ਹੈ, ਜਿਸ ਵਿੱਚ ਇੱਕ ਮੀਡੀਆ ਸੰਗਠਨ ਵੀ ਸ਼ਾਮਲ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸੰਯੁਕਤ ਕਿਸਾਨ ਮੋਰਚਾ ਦਾ ਟਵਿੱਟਰ ਅਕਾਊਂਟ ਫਿਰ ਹੋਇਆ ਬਹਾਲ
ਏਬੀਪੀ ਸਾਂਝਾ Updated at: 01 Feb 2021 09:55 PM (IST)