ਪੜਚੋਲ ਕਰੋ
Advertisement
ਸਾਊਦੀ ਅਰਬ ਨੇ ਨਾਬਾਲਿਗ ਅਪਰਾਧੀਆਂ ਨੂੰ ਮੌਤ ਦੀ ਸਜ਼ਾ ਤੇ ਕੋੜੇ ਮਾਰਨ ਦੀ ਸਜ਼ਾ ਕੀਤੀ ਖ਼ਤਮ
ਸਾਊਦੀ ਅਰਬ ਦੇ ਸ਼ਾਹ ਸਲਮਾਨ ਨੇ ਨਾਬਾਲਗ ਅਪਰਾਧੀ ਲਈ ਮੌਤ ਅਤੇ ਕੋੜੇ ਮਾਰਨ ਦੀ ਸਜ਼ਾ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਇਕ ਉੱਚ ਅਧਿਕਾਰੀ ਦੇ ਬਿਆਨ ‘ਚ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਾਊਦੀ ਅਰਬ ਦੀ ਸੁਪਰੀਮ ਕੋਰਟ ਨੇ ਕਿਸੇ ਵੀ ਅਪਰਾਧੀ ਨੂੰ ਕੋੜੇ ਮਾਰਨ ਦੀ ਸਜ਼ਾ ਖ਼ਤਮ ਕਰ ਦਿੱਤੀ ਸੀ।
ਦੁਬਈ: ਸਾਊਦੀ ਅਰਬ ਦੇ ਸ਼ਾਹ ਸਲਮਾਨ ਨੇ ਨਾਬਾਲਗ ਅਪਰਾਧੀ ਲਈ ਮੌਤ ਅਤੇ ਕੋੜੇ ਮਾਰਨ ਦੀ ਸਜ਼ਾ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਇਕ ਉੱਚ ਅਧਿਕਾਰੀ ਦੇ ਬਿਆਨ ‘ਚ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸਾਊਦੀ ਅਰਬ ਦੀ ਸੁਪਰੀਮ ਕੋਰਟ ਨੇ ਕਿਸੇ ਵੀ ਅਪਰਾਧੀ ਨੂੰ ਕੋੜੇ ਮਾਰਨ ਦੀ ਸਜ਼ਾ ਖ਼ਤਮ ਕਰ ਦਿੱਤੀ ਸੀ।
ਅਦਾਲਤ ਨੇ ਇੱਕ ਬਿਆਨ ‘ਚ ਕਿਹਾ ਕਿ ਭਵਿੱਖ ‘ਚ ਜੱਜ ਕੋੜੇ ਮਾਰਨ ਦੀ ਬਜਾਏ ਜੇਲ, ਜੁਰਮਾਨਾ ਜਾਂ ਕਮਿਊਨਿਟੀ ਸੇਵਾ ਵਰਗੀਆਂ ਸਜ਼ਾਵਾਂ ਦੇ ਸਕਦੇ ਹਨ। ਕਿੰਗ ਸਲਮਾਨ ਦੇ ਤਾਜ਼ਾ ਫਰਮਾਨ ਨਾਲ ਘੱਟਗਿਣਤੀ ਸ਼ੀਆ ਭਾਈਚਾਰੇ ਦੇ ਘੱਟੋ ਘੱਟ ਛੇ ਅਪਰਾਧੀਆਂ ਦੀ ਮੌਤ ਦੀ ਸਜ਼ਾ ਮੁਆਫ ਕੀਤੀ ਜਾ ਸਕਦੀ ਹੈ। ਜਿਨ੍ਹਾਂ ਨੇ ਕਥਿਤ ਤੌਰ 'ਤੇ 18 ਸਾਲ ਦੀ ਉਮਰ ‘ਚ ਅਪਰਾਧ ਕੀਤਾ ਸੀ। ਇਨ੍ਹਾਂ ‘ਚ ਅਲੀ ਅਲ ਨਿਮਰ ਨਾਮ ਦਾ ਵਿਅਕਤੀ ਸ਼ਾਮਲ ਹੈ ਜਿਸ ਨੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ‘ਚ ਹਿੱਸਾ ਲਿਆ ਸੀ।
ਸਾਊਦੀ ਅਰਬ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਅਵਦ ਅਲ-ਅਵਾਦ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰਕੇ ਤਾਜ਼ਾ ਫੈਸਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਾਊਦੀ ਅਰਬ ਨੂੰ ਵਧੇਰੇ ਆਧੁਨਿਕ ਪੈਨਲ ਕੋਡ ਬਣਾਉਣ ‘ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਕੁਝ ਜ਼ਰੂਰੀ ਸੁਧਾਰ ਲਿਆਉਣ ਦੀ ਦੇਸ਼ ਦੀ ਪ੍ਰਤੀਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹੋਰ ਸੁਧਾਰ ਕੀਤੇ ਜਾਣੇ ਬਾਕੀ ਹਨ। ਇਹ ਦੋਵੇਂ ਫੈਸਲੇ ਦਰਸਾਉਂਦੇ ਹਨ ਕਿ ਕਿਵੇਂ covid -19 ਦੁਆਰਾ ਦਰਪੇਸ਼ ਮੁਸ਼ਕਲਾਂ ਦੇ ਵਿਚਕਾਰ ਸਾਊਦੀ ਅਰਬ ਮਨੁੱਖੀ ਅਧਿਕਾਰਾਂ ਦੇ ਵੱਡੇ ਸੁਧਾਰਾਂ ਵੱਲ ਵਧ ਰਿਹਾ ਹੈ।
ਇਹ ਵੀ ਪੜ੍ਹੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement