ਨਵੀਂ ਦਿੱਲੀ: 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਅਦਾਲਤ ਉਨ੍ਹਾਂ ਦੀ ਪਟੀਸ਼ਨ 'ਤੇ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗੀ।
ਦੱਸ ਦਈਏ ਕਿ ਦਿੱਲੀ ਹਾਈਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।
ਦਿੱਲੀ ਤੋਂ ਲੋਕ ਸਭਾ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸੀ ਆਗੂ ਸੱਜਣ ਕੁਮਾਰ 'ਤੇ ਕਤਲ, ਦੰਗੇ ਭੜਕਾਉਣ ਤੇ ਭੜਕਾਊ ਭਾਸ਼ਣ ਦੇਣ ਦੇ ਇਲਜ਼ਾਮ ਹਨ।
'84 ਸਿੱਖ ਵਿਰੋਧੀ ਦੰਗਿਆਂ' ਦੇ ਦੋਸ਼ੀ ਸੱਜਣ ਕੁਮਾਰ ਜ਼ਮਾਨਤ ਲਈ ਪੁੱਜੇ ਸੁਪਰੀਮ ਕੋਰਟ
ਏਬੀਪੀ ਸਾਂਝਾ
Updated at:
14 Feb 2020 03:10 PM (IST)
ਦਿੱਲੀ ਹਾਈਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।
- - - - - - - - - Advertisement - - - - - - - - -