School Reopen: 1 ਸਤੰਬਰ ਤੋਂ ਖੁੱਲ੍ਹਣਗੇ 9ਵੀਂ ਤੋਂ 12ਵੀਂ ਦੇ ਸਕੂਲ, ਦਿੱਲੀ ਸਰਕਾਰ ਨੇ ਕਰਮਚਾਰੀਆਂ ਨੂੰ ਵੈਕਸੀਨੇਸ਼ਨ ਦੇ ਦਿੱਤੇ ਨਿਰਦੇਸ਼
ਦਿੱਲੀ ਸਰਕਾਰ ਨੇ ਪ੍ਰਾਈਵੇਟ ਸਹਾਇਤਾ ਪ੍ਰਾਪਤ ਤੇ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 1 ਸਤੰਬਰ ਤੋਂ 9ਵੀਂ ਤੋਂ 12ਵੀਂ ਜਮਾਤਾਂ ਦੇ ਸਕੂਲ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਆਪਣੇ ਅਧਿਆਪਕਾਂ ਤੇ ਸਟਾਫ ਦਾ ਟੀਕਾਕਰਨ ਕਰਨ।
ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 1 ਸਤੰਬਰ ਤੋਂ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਦੇ ਸਕੂਲ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਆਪਣੇ ਅਧਿਆਪਕਾਂ ਅਤੇ ਸਟਾਫ ਦਾ ਟੀਕਾਕਰਨ ਕਰਨ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਸ ਸਬੰਧ ਵਿੱਚ ਇੱਕ ਸਰਕੂਲਰ ਜਾਰੀ ਕੀਤਾ ਹੈ।
ਇੱਥੇ ਕੋਰੋਨਾ ਵਾਇਰਸ ਮਹਾਂਮਾਰੀ ਦੀ ਸਥਿਤੀ ਵਿੱਚ ਮਹੱਤਵਪੂਰਨ ਸੁਧਾਰ ਤੋਂ ਬਾਅਦ, ਦਿੱਲੀ ਸਰਕਾਰ ਨੇ ਐਲਾਨ ਕੀਤਾ ਕਿ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਕੂਲ, ਕਾਲਜ ਅਤੇ ਕੋਚਿੰਗ ਸੰਸਥਾਵਾਂ 1 ਸਤੰਬਰ ਤੋਂ ਦੁਬਾਰਾ ਖੁੱਲ੍ਹਣਗੀਆਂ। ਇਹ ਫੈਸਲਾ ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਵਿੱਚ ਲਿਆ ਗਿਆ। ਡੀਡੀਐਮਏ ਦੁਆਰਾ ਸਥਾਪਤ ਇੱਕ ਕਮੇਟੀ, ਜਿਸ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਆਪਣੀ ਰਿਪੋਰਟ ਸੌਂਪੀ ਸੀ, ਨੇ ਰਾਸ਼ਟਰੀ ਰਾਜਧਾਨੀ ਵਿੱਚ ਪੜਾਅਵਾਰ ਸਕੂਲ ਦੁਬਾਰਾ ਖੋਲ੍ਹਣ ਦੀ ਸਿਫਾਰਸ਼ ਕੀਤੀ ਸੀ।
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਛੋਟੀਆਂ ਕਲਾਸਾਂ ਬਾਰੇ ਅੰਤਿਮ ਫੈਸਲਾ ਹੋਣਾ ਅਜੇ ਬਾਕੀ ਹੈ। ਇਹ ਵੀ ਕਿਹਾ ਕਿ ਸੀਨੀਅਰ ਕਲਾਸਾਂ ਲਈ ਸਕੂਲ ਮੁੜ ਖੋਲ੍ਹਣ ਦੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਸ ਸੰਬੰਧ ਵਿੱਚ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਸੂਤਰਾਂ ਨੇ ਸੰਕੇਤ ਦਿੱਤੇ ਹਨ ਕਿ ਛੇਵੀਂ ਤੋਂ ਅੱਠਵੀਂ ਜਮਾਤਾਂ ਦੇ ਸਕੂਲ 8 ਸਤੰਬਰ ਤੋਂ ਦੁਬਾਰਾ ਖੁੱਲ੍ਹ ਸਕਦੇ ਹਨ।
ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮਾਰੂ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 46 ਹਜ਼ਾਰ 759 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 509 ਲੋਕਾਂ ਦੀ ਮੌਤ ਹੋ ਗਈ ਹੈ। ਜਾਣੋ ਅੱਜ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ:
ਪਿਛਲੇ 24 ਘੰਟਿਆਂ ਵਿੱਚ ਟੀਕਾਕਰਨ - 1,03,35,290 ਖੁਰਾਕਾਂ
ਕੁੱਲ ਟੀਕਾਕਰਨ - 62.29 ਕਰੋੜ ਖੁਰਾਕਾਂ
ਪਿਛਲੇ 24 ਘੰਟਿਆਂ ਵਿੱਚ ਨਵੇਂ ਕੇਸ - 46,759
ਕੁੱਲ ਐਕਟਿਵ ਕੇਸ - 3,59,775
ਰਿਕਵਰੀ ਰੇਟ - 97.56 ਫੀਸਦੀ
ਪਿਛਲੇ 24 ਘੰਟਿਆਂ ਵਿੱਚ ਠੀਕ ਹੋਏ ਮਰੀਜ਼ - 31,374
ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 31 ਹਜ਼ਾਰ 374 ਲੋਕ ਠੀਕ ਹੋਏ ਹਨ। ਜਿਸ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤਿੰਨ ਕਰੋੜ 18 ਲੱਖ 52 ਹਜ਼ਾਰ 802 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਐਕਟਿਵ ਮਾਮਲੇ ਵਧ ਕੇ ਤਿੰਨ ਲੱਖ 59 ਹਜ਼ਾਰ 775 ਹੋ ਗਏ ਹਨ।