ਪੜਚੋਲ ਕਰੋ
Advertisement
School Reopening: ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਐਲਾਨ? ਵੇਖੋ ਸੂਬਿਆਂ ਦੀ ਲਿਸਟ
ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ ਸਾਲ 24 ਮਾਰਚ ਨੂੰ ਦੇਸ਼ ਪੱਧਰੀ ਲੌਕਡਾਊਨ ਤੋਂ ਬਾਅਦ ਦੇਸ਼ ਭਰ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਸਨ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਿਛਲੇ ਸਾਲ 24 ਮਾਰਚ ਨੂੰ ਦੇਸ਼ ਪੱਧਰੀ ਲੌਕਡਾਊਨ ਤੋਂ ਬਾਅਦ ਦੇਸ਼ ਭਰ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਸਨ। ਹਾਲਾਂਕਿ ਪਿਛਲੇ ਸਾਲ ਅਕਤੂਬਰ ਤੋਂ ਆਫ਼ਲਾਈਨ ਕਲਾਸਾਂ ਦੁਬਾਰਾ ਸ਼ੁਰੂ ਹੋਈਆਂ ਸਨ, ਪਰ ਭਾਰਤ 'ਚ ਕੋਵਿਡ-19 ਮਹਾਂਮਾਰੀ ਦੀ ਜਾਨਲੇਵਾ ਦੂਜੀ ਲਹਿਰ ਕਾਰਨ ਸਕੂਲ ਇੱਕ ਵਾਰ ਫਿਰ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਸੀ।ਹਾਲਾਂਕਿ ਹੁਣ ਰੋਜ਼ਾਨਾ ਕੇਸਾਂ 'ਚ ਗਿਰਾਵਟ ਆ ਰਹੀ ਹੈ।
ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਬਹੁਤ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਦੀਆਂ ਸਰਕਾਰਾਂ ਸਕੂਲ ਮੁੜ ਖੋਲ੍ਹਣ 'ਤੇ ਵਿਚਾਰ ਕਰ ਰਹੀਆਂ ਹਨ। ਆਓ ਜਾਣਦੇ ਹਾਂ ਕਿ ਕਿਹੜੇ-ਕਿਹੜੇ ਸੂਬਿਆਂ 'ਚ ਸਕੂਲ ਮੁੜ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਬਿਹਾਰ - ਬਿਹਾਰ ਸੂਬੇ 'ਚ ਇਕ ਵਾਰ ਫਿਰ ਸਕੂਲ-ਕਾਲਜ ਖੋਲ੍ਹਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਦਰਅਸਲ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸੋਮਵਾਰ ਨੂੰ ਇਸ ਸਬੰਧੀ ਟਵੀਟ ਕੀਤਾ ਕਿ ਸੂਬੇ 'ਚ ਯੂਨੀਵਰਸਿਟੀ, ਕਾਲਜ, ਤਕਨੀਕੀ ਵਿਦਿਅਕ ਅਦਾਰੇ, ਸਰਕਾਰੀ ਸਿਖਲਾਈ ਸੰਸਥਾਵਾਂ, 11ਵੀਂ ਤੇ 12ਵੀਂ ਜਮਾਤ ਤਕ ਦੇ ਸਕੂਲ 50% ਵਿਦਿਆਰਥੀਆਂ ਦੀ ਮੌਜੂਦਗੀ ਨਾਲ ਖੁੱਲ੍ਹਣਗੇ। ਬਾਲਗ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਲਈ ਟੀਕਾਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਮੱਧ ਪ੍ਰਦੇਸ਼ - ਸੂਬੇ 'ਚ ਸਕੂਲ ਮੁੜ ਖੋਲ੍ਹਣ ਦੇ ਫ਼ੈਸਲੇ ਬਾਰੇ ਪਹਿਲਾਂ ਕੇਂਦਰ, ਹੋਰ ਸੂਬਿਆਂ ਅਤੇ ਮਾਹਰਾਂ ਨਾਲ ਵਿਚਾਰ-ਵਟਾਂਦਰੇ ਕੀਤੇ ਜਾਣਗੇ ਅਤੇ ਫਿਰ ਕੋਈ ਬਦਲਾਅ ਕੀਤਾ ਜਾਵੇਗਾ। ਫਿਲਹਾਲ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ 1 ਜੁਲਾਈ ਤੋਂ ਸ਼ੁਰੂ ਹੋ ਗਈਆਂ ਹਨ।
ਗੁਜਰਾਤ - ਸਿੱਖਿਆ ਮੰਤਰੀ ਭੁਪੇਂਦਰ ਸਿੰਘ ਚੁਡਾਸਮਾ ਨੇ ਸੂਬੇ 'ਚ ਸਕੂਲਾਂ ਨੂੰ ਮੁੜ ਖੋਲ੍ਹਣ ਬਾਰੇ ਕਿਹਾ ਕਿ ਸੂਬਾ ਸਰਕਾਰ ਦੀ ਉੱਚ ਪੱਧਰੀ ਮੀਟਿੰਗ 'ਚ ਫ਼ੈਸਲਾ ਆਉਣ ਤੋਂ ਬਾਅਦ ਗੁਜਰਾਤ 'ਚ ਸਕੂਲ ਮੁੜ ਖੁੱਲ੍ਹਣਗੇ।
ਉੱਤਰ ਪ੍ਰਦੇਸ਼ - ਯੂਪੀ ਸਰਕਾਰ ਨੇ ਫਿਲਹਾਲ ਆਨਲਾਈਨ ਪੜ੍ਹਾਈ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿਰਫ਼ ਪ੍ਰਬੰਧਕੀ ਕੰਮਾਂ ਲਈ ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਲਈ ਖੋਲ੍ਹੇ ਗਏ ਹਨ। ਕਿਸੇ ਵੀ ਵਿਦਿਆਰਥੀ ਨੂੰ ਸਕੂਲ 'ਚ ਆਉਣ ਦੀ ਮਨਜੂਰੀ ਨਹੀਂ ਹੈ।
ਦਿੱਲੀ - ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਤਿੰਨ ਫ਼ੇਜ਼ ਦੀ ਕਾਰਜ ਯੋਜਨਾ ਤਹਿਤ ਸਕੂਲ ਦੁਬਾਰਾ ਖੁੱਲ੍ਹਣਗੇ। ਪਹਿਲੇ ਪੜਾਅ 'ਚ ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਜੁੜਨਗੇ। ਇਸ ਤੋਂ ਬਾਅਦ ਦੂਜਾ ਪੜਾਅ 5 ਜੁਲਾਈ 2021 ਤੋਂ ਸ਼ੁਰੂ ਹੋਵੇਗਾ। ਇਸ 'ਚ ਅਧਿਆਪਕ ਭਾਵਨਾਤਮਕ ਅਤੇ ਮਾਨਸਿਕ ਸਿਹਤ ਲਈ ਸਹਾਇਤਾ ਦੇਣਾ ਸ਼ੁਰੂ ਕਰਨਗੇ। ਤੀਸਰਾ ਪੜਾਅ ਅਗਸਤ ਤੋਂ ਸ਼ੁਰੂ ਹੋਵੇਗਾ ਜਿਸ 'ਚ ਕਲਾਸ ਅਧਾਰਤ ਗਤੀਵਿਧੀਆਂ ਵੱਲ ਧਿਆਨ ਦਿੱਤਾ ਜਾਵੇਗਾ ਤੇ ਨਰਸਰੀ ਤੋਂ ਅੱਠਵੀਂ ਜਮਾਤ ਦੀਆਂ ਕਲਾਸਾਂ ਲਈ ਵਰਕਸ਼ੀਟ ਦਿੱਤੀਆਂ ਜਾਣਗੀਆਂ।
ਉੱਤਰਾਖੰਡ - ਸਰਕਾਰ ਨੇ ਨਿੱਜੀ ਅਤੇ ਸਰਕਾਰੀ ਦੋਵਾਂ ਸਕੂਲਾਂ ਨੂੰ ਪਹਿਲੀ ਜੁਲਾਈ ਤੋਂ ਆਨਲਾਈਨ ਕਲਾਸਾਂ ਖੋਲ੍ਹਣ ਦੀ ਮਨਜੂਰੀ ਦਿੱਤੀ ਹੈ। ਦਰਅਸਲ ਇੱਥੋਂ ਦੇ ਸਕੂਲ ਮਈ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਸਨ। ਹਾਲਾਂਕਿ ਸੂਬੇ ਹੇ ਅਜੇ ਤਕ ਸਕੂਲ ਖੋਲ੍ਹਣ ਅਤੇ ਵਿਦਿਆਰਥੀਆਂ ਨੂੰ ਫਿਜ਼ੀਕਲ ਤੌਰ 'ਤੇ ਕਲਾਸਾਂ 'ਚ ਜਾਣ ਦੀ ਮਨਜੂਰੀ ਦੇਣ' ਤੇ ਕੋਈ ਫ਼ੈਸਲਾ ਨਹੀਂ ਲਿਆ ਹੈ।
ਤੇਲੰਗਾਨਾ - ਤੇਲੰਗਾਨਾ ਸਰਕਾਰ ਨੇ ਸੂਬੇ 'ਚ ਆਨਲਾਈਨ ਕਲਾਸਾਂ ਮੁੜ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਕੇਜੀ ਤੋਂ ਲੈ ਕੇ ਪੋਸਟ ਗ੍ਰੈਜੂਏਟ ਪੱਧਰ ਤਕ ਦੀਆਂ ਕਲਾਸਾਂ 1 ਜੁਲਾਈ ਤੋਂ ਮੁੜ ਸ਼ੁਰੂ ਹੋ ਗਈਆਂ ਹਨ।
ਰਾਜਸਥਾਨ - ਰਾਜਸਥਾਨ 'ਚ ਸਕੂਲ ਖੋਲ੍ਹੇ ਗਏ ਹਨ ਅਤੇ ਨਵੇਂ ਸੈਸ਼ਨ ਲਈ ਦਾਖਲੇ ਲਏ ਜਾ ਰਹੇ ਹਨ। ਹਾਲਾਂਕਿ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਮਨਜੂਰੀ ਨਹੀਂ ਦਿੱਤੀ ਗਈ ਹੈ। ਦੂਜੇ ਪਾਸੇ ਸਿੱਖਿਆ ਮੰਤਰੀ ਗੋਵਿੰਦ ਡੋਤਸਰਾ ਨੇ ਹਾਲ ਹੀ 'ਚ ਬੱਚਿਆਂ ਲਈ ਸਕੂਲ ਮੁੜ ਖੋਲ੍ਹਣ ਬਾਰੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੀ ਲਾਗ ਖਤਮ ਹੋਣ ਜਾਂ ਬੱਚਿਆਂ ਲਈ ਟੀਕਾ ਉਪਲੱਬਧ ਹੋਣ ਤੋਂ ਬਾਅਦ ਹੀ ਸਕੂਲ ਖੋਲ੍ਹਣ ਬਾਰੇ ਵਿਚਾਰਿਆ ਜਾਵੇਗਾ।

Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਵਿਸ਼ਵ
ਪੰਜਾਬ
Advertisement