ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਕਾਰਨ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਕਈ ਪਾਬੰਦੀਆਂ ਜਾਰੀ ਕੀਤੀਆਂ ਹਨ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਇਨ੍ਹਾਂ ਪਾਬੰਦੀਆਂ ਵਿੱਚ ਸਕੂਲ ਵੀ ਸ਼ਾਮਲ ਹਨ ਜੋ 30 ਅਪ੍ਰੈਲ ਤੱਕ ਬੰਦ ਹਨ। ਪਰ ਇਸ ਦੇ ਬਾਵਜੂਦ ਬਹੁਤ ਸਾਰੇ ਪ੍ਰਾਈਵੇਟ ਸਕੂਲ ਹਨ ਜੋ ਸਰਕਾਰੀ ਆਦੇਸ਼ਾਂ ਦੀ ਅਣਦੇਖੀ ਕਰਦਿਆਂ ਸਕੂਲਾਂ 'ਚ ਬੱਚਿਆਂ ਨੂੰ ਬੁਲਾ ਰਹੇ ਹਨ। 

 

ਅਜਿਹਾ ਹੀ ਕੁਝ ਪਠਾਨਕੋਟ ਵਿੱਚ ਵੀ ਵੇਖਣ ਨੂੰ ਮਿਲਿਆ ਜਿੱਥੇ ਇੱਕ ਨਿਜੀ ਸਕੂਲ ਵਲੋਂ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਵੱਲੋਂ ਕਦਮ ਚੁੱਕੇ ਗਏ ਅਤੇ ਸਕੂਲ ਖਿਲਾਫ ਕਾਰਵਾਈ ਕੀਤੀ ਗਈ।

 

ਜਦੋਂ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਾਬੰਦੀ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਹਨ ਜੋ ਮਨਮਰਜ਼ੀ ਨਾਲ ਸਕੂਲ ਚਲਾ ਰਹੇ ਹਨ ਅਤੇ ਬੱਚਿਆਂ ਨੂੰ ਸਕੂਲ ਬੁਲਾ ਰਹੇ ਹਨ। ਜਿਸ ਕਾਰਨ ਸਾਡੀ ਤਰਫੋਂ ਸਕੂਲ ਦਾ ਦੌਰਾ ਕੀਤਾ ਗਿਆ ਹੈ ਅਤੇ ਸਰਕਾਰੀ ਹੁਕਮਾਂ ਨੂੰ ਨਾ ਮੰਨਣ 'ਤੇ ਸਕੂਲ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

 

ਜਦੋਂ ਪੁਲਿਸ ਅਧਿਕਾਰੀ ਨਾਲ ਇਸ ਮਾਮਲੇ ਬਾਰੇ ਗੱਲ ਕੀਤੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸ਼ਹਿਰ ਦੇ ਕੁਝ ਸਕੂਲ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਨਾ ਰੱਖਦਿਆਂ ਬੱਚਿਆਂ ਨੂੰ ਬੁਲਾ ਰਹੇ ਹਨ, ਜਿਸ ਕਾਰਨ ਮੌਕੇ 'ਤੇ ਪਹੁੰਚ ਉਨ੍ਹਾਂ ਵਲੋਂ ਸਕੂਲ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। 

 

 


 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904