ਨਵੀਂ ਦਿੱਲੀ: ਲੌਕਡਾਊਨ (Lockdown) ਕਾਰਨ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰੇ (Educational institute) ਪਿਛਲੇ ਤਿੰਨ ਮਹੀਨਿਆਂ ਤੋਂ ਬੰਦ ਹਨ। ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ 1 ਜੁਲਾਈ ਤੋਂ ਕੇਂਦਰ ਸਰਕਾਰ (Center Government) ਨੇ ਗਰੀਨ ਜ਼ੋਨ ਵਿੱਚ 30 ਪ੍ਰਤੀਸ਼ਤ ਬੱਚਿਆਂ ਨਾਲ 8ਵੀਂ ਤੋਂ 12ਵੀਂ ਕਲਾਸ ਦੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ ਪਰ ਗ੍ਰਹਿ ਮੰਤਰਾਲੇ (Ministry of Home Affairs) ਨੇ ਇਹ ਸਾਫ ਕਰ ਦਿੱਤਾ ਹੈ ਕਿ ਦੇਸ਼ ਭਰ ਵਿੱਚ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।


ਹਾਸਲ ਜਾਣਕਾਰੀ ਮੁਤਾਬਕ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੀਆਈਬੀ ਨੇ ਗ੍ਰਹਿ ਮੰਤਰਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਸਕੂਲ ਖੁੱਲ੍ਹਣ ਦੀਆਂ ਸਾਰੀਆਂ ਖ਼ਬਰਾਂ ਗਲਤ ਹਨ। ਇਸ ਤੋਂ ਪਹਿਲਾਂ ਖ਼ਬਰਾਂ ‘ਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਗ੍ਰਹਿ ਮੰਤਰਾਲੇ ਨੇ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।

ਦੱਸ ਦਈਏ ਕਿ ਕਿ ਸਾਰੇ ਦੇਸ਼ ਵਿੱਚ ਹੋਲੀ ਤੋਂ ਲੈ ਕੇ ਹੁਣ ਤਕ ਵਿਦਿਅਕ ਸੰਸਥਾਵਾਂ ਬੰਦ ਹਨ। ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਪਹਿਲੇ ਲੌਕਡਾਊਨ ਨਾਲ ਪੂਰੀ ਤਰ੍ਹਾਂ ਬੰਦ ਹੋ ਗਈਆਂ ਸੀ। ਉਦੋਂ ਤੋਂ ਤਿੰਨ ਲੌਕਡਾਊਨ ਲਾਏ ਗਏ ਹਨ, ਪਰ ਸਕੂਲਾਂ ਨੂੰ ਕੋਈ ਛੋਟ ਨਹੀਂ ਦਿੱਤੀ ਗਈ। ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਇਹ ਸਪਸ਼ਟ ਹੈ ਕਿ ਦੇਸ਼ ਵਿੱਚ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904