ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਵੀ ਕੋਰੋਨਾਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ ਕੁੱਲ 227 ਲੋਕ ਇਸ ਮਾਰੂ ਵਾਇਰਸ ਨਾਲ ਸੰਕਰਮਿਤ ਹੋਏ ਹਨ। ਕੋਰੋਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਨੋਇਡਾ ਦੇ ਐਡੀਸ਼ਨਲ ਪੁਲਿਸ ਕਮਿਸ਼ਨਰ ਨੇ ਧਾਰਾ 144 ਦੀ ਮਿਆਦ ਵਧਾ ਦਿੱਤੀ ਹੈ। ਇੱਥੇ ਧਾਰਾ 144 ਨੂੰ ਹੁਣ 30 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ।

ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਪਹਿਲਾਂ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਸੀਆਰਪੀਸੀ ਦੀ ਧਾਰਾ 144 ਨੂੰ 5 ਅਪ੍ਰੈਲ ਤੱਕ ਲਾਗੂ ਕੀਤੀ ਗਈ ਸੀ। ਵਧੀਕ ਪੁਲਿਸ ਕਮਿਸ਼ਨਰ ਆਸ਼ੂਤੋਸ਼ ਦਿਵੇਦੀ ਨੇ ਦੱਸਿਆ ਕਿ ਹੁਣ ਧਾਰਾ 144 ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਦਿਵੇਦੀ ਨੇ ਕਿਹਾ ਕਿ ਦੇਸ਼ ‘ਚ ਲਾਗੂ ਲੌਕਡਾਊਨ ਅਵਧੀ ਖ਼ਤਮ ਹੋਣ ਤੋਂ ਬਾਅਦ ਵੀ 30 ਅਪ੍ਰੈਲ ਤੱਕ ਹਰ ਤਰ੍ਹਾਂ ਦੇ ਪ੍ਰੋਗਰਾਮਾਂ 'ਤੇ ਪਾਬੰਦੀ ਹੈ।



ਉਨ੍ਹਾਂ ਦੱਸਿਆ ਕਿ ਇਸ ਆਰਡਰ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਦੰਡ ਕਾਨੂੰਨ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।



ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਵੀ ਕੋਰੋਨਾਵਾਇਰਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਮਾਰੂ ਵਾਇਰਸ ਕਾਰਨ ਹੁਣ ਤਕ ਉੱਤਰ ਪ੍ਰਦੇਸ਼ ‘ਚ 227 ਲੋਕ ਸੰਕਰਮਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ 19 ਲੋਕਾਂ ਨੂੰ  ਰਿਕਵਰ ਵੀ ਕਰ ਚੁੱਕੇ ਹਨ।