ਕਿਸਾਨਾਂ ਦਾ ਵੱਡਾ ਐਕਸ਼ਨ ਦੇਖ ਪੁਲਿਸ ਨੇ ਵਧਾਈ ਚੌਕਸੀ, ਪੈਰ-ਪੈਰ 'ਤੇ ਸੁਰੱਖਿਆ ਬਲ ਤਾਇਨਾਤ
ਏਬੀਪੀ ਸਾਂਝਾ | 13 Dec 2020 02:01 PM (IST)
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਜੈਪੁਰ ਨੈਸ਼ਨਲ ਹਾਈਵੇ-8 ਨੂੰ ਰੋਕਣ ਦੀ ਯੋਜਨਾ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ।
ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਅੱਜ ਕਿਸਾਨਾਂ ਵੱਲੋਂ ਜੈਪੁਰ ਨੈਸ਼ਨਲ ਹਾਈਵੇ-8 ਨੂੰ ਰੋਕਣ ਦੀ ਯੋਜਨਾ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਚੌਕਸੀ ਵਧਾ ਦਿੱਤੀ। ਪੁਲਿਸ ਨੇ ਸ਼ਨੀਵਾਰ ਨੂੰ ਵਾਧੂ ਅਮਲੇ ਤਾਇਨਾਤ ਕਰਕੇ ਤੇ ਠੋਸ ਰੁਕਾਵਟਾਂ ਪਾ ਕੇ ਸੁਰੱਖਿਆ ਪ੍ਰਬੰਧਾਂ 'ਚ ਵਾਧਾ ਕੀਤਾ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਨੂੰ ਅਸੁਵਿਧਾ ਨਾ ਆਵੇ, ਇਸ ਲਈ ਉਪਾਅ ਵੀ ਕੀਤੇ ਗਏ ਹਨ। ਕਿਸਾਨ ਅੰਦੋਲਨ ਵਿਚਾਲੇ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ ਕਿਸਾਨਾਂ ਵੱਲੋਂ ਪਿਛਲੇ 17 ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕੌਮੀ ਰਾਜਧਾਨੀ ਦੇ ਸਿੰਘੂ ਤੇ ਟਿੱਕਰੀ ਸਮੇਤ ਵੱਖ-ਵੱਖ ਹੋਰ ਸਰਹੱਦੀ ਬਿੰਦੂਆਂ 'ਤੇ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਜਾਰੀ ਹੈ। ਕਿਸਾਨ ਕੇਂਦਰ ਤੋਂ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ।