ਚੰਡੀਗੜ੍ਹ: ਲੌਕਡਾਊਨ  ਨੂੰ ਕਈ ਤਰ੍ਹਾਂ ਦੀਆਂ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਅਜਿਹੇ 'ਚ ਜਨਤਕ ਮਹੱਤਵ ਦੀਆਂ ਵੱਖ ਵੱਖ ਮੈਡੀਕਲ ਅਤੇ ਜ਼ਰੂਰੀ ਸੇਵਾਵਾਂ ਦੀ ਸਮੱਸਿਆ ਨੂੰ ਜਲਦੀ ਹੱਲ ਕਰਨ ਲਈ ਪੰਜਾਬ ਸਰਕਾਰ ਨੇ ਟੋਲ-ਫ੍ਰੀ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਸ਼ੁੱਕਰਵਾਰ ਨੂੰ ਕੋਵਿਡ -19 ਕੰਟਰੋਲ ਰੂਮ ਦੇ ਸੂਬਾ ਪ੍ਰਧਾਨ ਰਾਹੁਲ ਤਿਵਾੜੀ ਨੇ ਕਿਹਾ ਕਿ ਕਿਸੇ ਵੀ ਕਾਨੂੰਨ ਵਿਵਸਥਾ ਨਾਲ ਸਬੰਧਤ ਸਮੱਸਿਆ ਜਾਂ ਸ਼ਿਕਾਇਤ ਲਈ 112 ਅਤੇ ਡਾਕਟਰੀ ਜ਼ਰੂਰਤਾਂ ਲਈ 104 ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ।


ਤਿਵਾੜੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਇਕ ਆਮ ਹੈਲਪਲਾਈਨ ਨੰਬਰ 1905 ਨੂੰ ਚਾਲੂ ਕੀਤਾ ਗਿਆ ਹੈ। ਜਿੱਥੇ ਲੋਕ ਰੋਜ਼ਾਨਾ ਘਰੇਲੂ ਵਰਤੋਂ ਦੀਆਂ ਚੀਜ਼ਾਂ ਦੀ ਸਪਲਾਈ ਅਤੇ ਉਪਲਬਧਤਾ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖਰੀ 108 ਨੰਬਰ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

ਇਸ ਨੰਬਰ 'ਤੇ ਐਂਬੂਲੈਂਸ ਸੇਵਾ ਲਈ ਬੇਨਤੀ ਕੀਤੀ ਜਾ ਸਕਦੀ ਹੈ। ਰਾਜ ਸਰਕਾਰ ਨੇ ਨਾਗਰਿਕਾਂ ਲਈ ਇਕ ਵਿਸ਼ੇਸ਼ ਹੈਲਪਲਾਈਨ 1800-180-4104 ਦੀ ਸ਼ੁਰੂਆਤ ਵੀ ਕੀਤੀ ਹੈ, ਜਿਥੇ ਲੋਕ ਟੈਲੀ-ਕਾਨਫਰੰਸ ‘ਚ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਸਕਦੇ ਹਨ ਅਤੇ ਕੋਵਿਡ -19 ਨਾਲ ਸਬੰਧਤ ਸਲਾਹ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ :