ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਲਈ ਸ਼ਰਧਾਲੂਆਂ ਨੂੰ ਆਉਣ ਦੀ ਖੁੱਲ੍ਹ ਮਿਲਣੀ ਚਾਹੀਦੀ ਹੈ।
ਜ਼ਰੂਰ ਪੜ੍ਹੋ: ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ, ਬੀਤੇ ਤਿੰਨ ਦਿਨਾਂ ‘ਚ ਸਭ ਤੋਂ ਵੱਧ 15 ਹਜ਼ਾਰ ਕੇਸ ਵਧੇ
ਲੌਂਗੋਵਾਲ ਦਾ ਇਹ ਬਿਆਨ ਉਦੋਂ ਆਇਆ ਹੈ ਜਦ ਕਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਸ਼੍ਰੋਮਣੀ ਕਮੇਟੀ ਸਨਮੁਖ ਵੀ ਵਿੱਤੀ ਸੰਕਟ ਖੜ੍ਹਾ ਹੋ ਗਿਆ ਹੈ। ਇਸ ਮੁਸ਼ਕਲ ਘੜੀ ਵਿੱਚੋਂ ਨਿੱਕਲਣ ਲਈ ਐਸਜੀਪੀਸੀ ਨੇ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਸਮੁੱਚੇ ਵਿੱਤੀ ਮਾਮਲਿਆਂ ਦੀ ਸਮੀਖਿਆ ਕਰੇਗੀ।
ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਸਰਕਾਰ ਦੇ ਪ੍ਰਬੰਧ ਫੇਲ੍ਹ, ਡਾਕਟਰਾਂ ਨੇ ਪੋਲ ਖੋਲ੍ਹਦਿਆਂ ਲਾਏ ਵੱਡੇ ਇਲਜ਼ਾਮ
ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇੱਕ ਸਾਲ ਲਈ ਅਤੇ ਤਿੰਨ ਮਹੀਨੇ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਸਥਾ ਨੂੰ ਮੁੱਖ ਰੱਖਦਿਆਂ ਧਾਰਮਿਕ ਸਥਾਨ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਤੋਂ ਪੰਜਾਬ ਵਿੱਚ ਕਰਫਿਊ ਖ਼ਤਮ ਹੋਣ ਮਗਰੋਂ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਆਮਦ ਵਿੱਚ ਇਜ਼ਾਫਾ ਹੋਇਆ ਹੈ। ਬੇਸ਼ੱਕ ਸ਼ਰਧਾਲੂਆਂ ਦੀ ਗਿਣਤੀ ਆਮ ਨਾਲੋਂ ਕਾਫੀ ਘੱਟ ਰਹੀ ਪਰ ਕੋਰੋਨਾ ਕਾਲ ਤੋਂ ਬਾਅਦ ਕਾਫੀ ਲੋਕ ਦਰਸ਼ਨ ਕਰਨ ਆ ਰਹੇ ਹਨ। ਆਉਂਦੇ ਦਿਨਾਂ ਵਿੱਚ ਇਹ ਗਿਣਤੀ ਹੋਰ ਵੀ ਵਧਣ ਦੀ ਆਸ ਹੈ।
ਸ਼੍ਰੋਮਣੀ ਕਮੇਟੀ ਦੇ ਖਜ਼ਾਨੇ ਖਾਲੀ, ਲੌਂਗੋਵਾਲ ਨੇ ਕੈਪਟਨ ਨੂੰ ਕੀਤੀ ਗੁਰਦੁਆਰੇ ਖੋਲ੍ਹਣ ਦੀ ਅਪੀਲ
ਏਬੀਪੀ ਸਾਂਝਾ
Updated at:
19 May 2020 01:23 PM (IST)
ਸੰਕਟ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰਾਂ ਦੇ ਅਖਤਿਆਰੀ ਕੋਟੇ ’ਤੇ ਇੱਕ ਸਾਲ ਲਈ ਅਤੇ ਤਿੰਨ ਮਹੀਨੇ ਵਾਸਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੇਣ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਸਥਾ ਨੂੰ ਮੁੱਖ ਰੱਖਦਿਆਂ ਧਾਰਮਿਕ ਸਥਾਨ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -