ਚੰਡੀਗੜ੍ਹ: ਬਰਤਾਨੀਆ ਦੇ ਸਿੱਖ ਡਾਕਟਰਾਂ (UK Sikh Doctor) ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਕਟਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ (Gobind Singh Longowal) ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ ‘ਚ ਕਿਹਾ ਕਿ ਬਰਤਾਨੀਆ ‘ਚ ਕੋਰੋਨਾ ਵਿਰੁੱਧ ਫਰੰਟ ਲਾਈਨ ‘ਤੇ ਲੜ ਰਹੇ ਸਿੱਖ ਡਾਕਟਰਾਂ ਨੂੰ ਕੌਮੀ ਸਿਹਤ ਸੇਵਾ ਵੱਲੋਂ ਦਾੜੀ ਸਾਫ਼ ਕਰਵਾਉਣ ਲਈ ਆਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ਫੈਸਲੇ ਕਰਕੇ ਸਿੱਖ ਧਰਮ ਨੂੰ ਮੰਨਣ ਵਾਲਿਆ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਡਾਕਟਰਾਂ ਨੂੰ ਮੋਹਰਲੀ ਕਤਾਰ ਚੋਂ ਦਾੜੀ-ਕੇਸਾਂ ਕਰਕੇ ਬਾਹਰ ਕਰਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਜੇਕਰ ਅਜਿਹਾ ਨਹੀ ਕੀਤਾ ਗਿਆ ਤਾਂ ਮਾਨਵਤਾ ਦੀ ਸੇਵਾ ‘ਚ ਲੱਗੇ ਸਿਹਤ ਮਾਮਲੇ ਦਾ ਮਨੋਬਲ ਡਿੱਗੇਗਾ।
ਨਾਲ ਹੀ ਭਾਈ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਸਬੰਧ ‘ਚ ਬਰਤਾਨੀਆ ਨਾਲ ਕੂਟਨੀਤਿਕ ਪੱਧਰ ‘ਤੇ ਗੱਲ ਕਰਨ। ਇਹ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਜਿਸ ਨੂੰ ਨਜਿੱਠਣ ਲਈ ਤੁਰੰਤ ਕਦਮ ਉਠਾਏ ਜਾਣ।
ਬਰਤਾਨੀਆ ‘ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਮਜਬੂਰ ਕਰਨ ‘ਤੇ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ
ਏਬੀਪੀ ਸਾਂਝਾ
Updated at:
05 May 2020 09:12 PM (IST)
ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਕਟਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।
- - - - - - - - - Advertisement - - - - - - - - -