ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (sgpc president) ਭਾਈ ਗੋਬਿੰਦ ਸਿੰਘ ਲੌਂਗੋਵਾਲ (Gobind Singh Longowal) ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਸਦਮਾ ਪੁੱਜਿਆ ਹੈ। ਅਮਰਪਾਲ ਕੌਰ 59 ਵਰ੍ਹਿਆਂ ਦੇ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ ਮਗਰੋਂ ਅਕਾਲ ਚਲਾਣਾ ਕਰ ਗਏ।
ਬੀਬੀ ਅਮਰਪਾਲ ਕੌਰ ਦੇ ਚਲਾਣੇ ‘ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੱਖ-ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਅਦਿ ਕਈ ਸ਼ਖਸੀਅਤਾਂ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਦੇਹਾਂਤ
ਏਬੀਪੀ ਸਾਂਝਾ
Updated at:
02 May 2020 08:40 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਸਦਮਾ ਪੁੱਜਿਆ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -