ਭੋਪਾਲ: ਦੇਸ਼ 'ਚ ਮਾਸੂਮ ਬੱਚੀਆਂ ਨਾਲ ਦੁਸ਼ਕਰਮ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਰਿਟਾਇਰਡ ਅਧਿਕਾਰੀ ਨੇ 10 ਸਾਲਾ ਲੜਕੀ ਨਾਲ ਦੁਸ਼ਕਰਮ ਕੀਤਾ। ਦੋਸ਼ੀ SAF ਦਾ ਰਿਟਾਇਰਡ ਸਬ ਇੰਸਪੈਕਟਰ ਹੈ। ਇੰਨਾ ਹੀ ਨਹੀਂ, ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਨੇ ਪੀੜਤ ਪਰਿਵਾਰ ਨੂੰ ਵੀ ਧਮਕੀ ਦਿੱਤੀ ਹੈ। ਇੱਥੇ ਮਾਸੂਮ ਲੜਕੀ ਦੀ ਸਿਹਤ ਵਿਗੜੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ 5ਵੀਂ ਕਲਾਸ ਵਿੱਚ ਪੜ੍ਹਦੀ ਹੈ। ਉਹ ਆਪਣੀ ਸਹੇਲੀ ਨਾਲ ਖੇਡ ਰਹੀ ਸੀ। ਇਸ ਦੌਰਾਨ ਉਹ ਦੋਵੇਂ ਖੇਡਦੇ ਹੋਏ ਸਹੇਲੀ ਦੇ ਘਰ ਗਈਆਂ। ਸਹੇਲੀ ਦਾ 62 ਸਾਲਾ ਦਾਦਾ ਪਹਿਲਾਂ ਹੀ ਉਥੇ ਬੈਠਾ ਹੋਇਆ ਸੀ। ਇਸ ਦੌਰਾਨ ਮੁਲਜ਼ਮ ਨੇ ਆਪਣੀ ਪੋਤੀ ਨੂੰ ਪਾਣੀ ਲਿਆਉਣ ਲਈ ਭੇਜਿਆ। ਫਿਰ ਪੀੜਤ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।
ਇਸ ਤੋਂ ਬਾਅਦ ਦੋਸ਼ ਹੈ ਕਿ ਉਸ ਨੇ ਲੜਕੀ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਤੇ ਉਸ ਨਾਲ ਗਲਤ ਹਰਕਤ ਕੀਤੀ। ਜਿਵੇਂ ਹੀ ਦੂਜੀ ਲੜਕੀ ਉਸ ਦੇ ਕੋਲ ਆਈ, ਉਸ ਨੇ ਉਸ ਨੂੰ ਛੱਡ ਦਿੱਤਾ ਤੇ ਮੌਕੇ ਤੋਂ ਚਲਾ ਗਿਆ। ਇਸ ਤੋਂ ਬਾਅਦ ਲੜਕੀ ਰੋਂਦੀ ਹੋਈ ਘਰ ਪਹੁੰਚੀ ਤੇ ਉਥੇ ਸਾਰੀ ਗੱਲ ਦੱਸੀ।
ਇਸ ਦੌਰਾਨ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ SAF ਵਿੱਚ ਐਸਆਈ ਰਿਹਾ ਹੈ ਤੇ ਹੁਣ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਹਾਲਾਂਕਿ, ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਵੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਤੋਂ ਪੀੜਤ ਦੇ ਪੇਟ ਵਿੱਚ ਦਰਦ ਹੈ।
ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ 'ਚ ਹੈ, ਉਥੇ ਆਸਪਾਸ ਦੇ ਲੋਕ ਵੀ ਹੈਰਾਨ ਹਨ। ਇਸ ਸ਼ਰਮਨਾਕ ਘਟਨਾ ਬਾਰੇ ਚਰਚਾ ਕਰਦਿਆਂ ਹੀ ਲੋਕਾਂ ਦੀਆਂ ਅੱਖਾਂ ਨੀਵੀਆਂ ਹੋ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।