ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਪ੍ਰਤਾਪ ਬਾਜਵਾ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਗੱਲ ਤੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਕੈਪਟਨ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਆ ਦੇ ਮਾਮਲੇ 'ਚ ਪੱਖਪਾਤ ਕਰ ਰਹੀ ਹੈ। ਕਈਆਂ ਨੂੰ ਬਿਨ੍ਹਾਂ ਕਿਸੇ ਕਾਰਨ ਸੁਰੱਖਿਆ ਦਿੱਤੀ ਹੋਈ ਹੈ।
ਮੋਦੀ ਨੇ 8.5 ਕਰੋੜ ਕਿਸਾਨਾਂ ਲਈ ਜਾਰੀ ਕੀਤਾ 17 ਹਜ਼ਾਰ ਕਰੋੜ, ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਵੀ ਲਾਂਚ
ਦੂਲੋ ਮੁਤਾਬਕ ਉਨ੍ਹਾਂ ਕੋਲ ਸਿਰਫ 3 ਸੁਰੱਖਿਆ ਕਰਮਚਾਰੀ ਹਨ, ਜਦਕਿ ਉਨ੍ਹਾਂ 'ਤੇ 3 ਵਾਰ ਹਮਲਾ ਹੋਇਆ ਹੈ। ਬਾਜਵਾ ਦੀ ਸੁਰੱਖਿਆ ਵਾਪਸ ਲੈਣਾ ਪੰਜਾਬ ਸਰਕਾਰ ਦਾ ਗੁੱਸਾ ਹੈ ਕਿਉਂਕਿ ਅਸੀਂ ਗੈਂਗਸਟਰਾਂ ਤੇ ਪੰਜਾਬ ਦੇ ਮੰਤਰੀਆਂ ਦੀ ਮਿਲੀਭੁਗਤ ਦੀ ਗੱਲ ਕਰ ਰਹੇ ਹਾਂ। ਦੂਲੋ ਨੇ ਕਿਹਾ ਉਹ ਇਸ ਬਾਰੇ ਚੁੱਪ ਨਹੀਂ ਬੈਠਣਗੇ।
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਅਕਾਲੀ ਦਲ ਦਾ ਤੀਜਾ ਹੱਲਾ, ਚੰਡੀਗੜ੍ਹ ਪੁਲਿਸ ਨੇ ਕੀਤਾ ਨਾਕਾਮ
ਉਨ੍ਹਾਂ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਜੋ ਲੋਕ ਚਾਪਲੂਸੀ ਕਰਕੇ ਸੁਰੱਖਿਆ ਲੈ ਕੇ ਬੈਠੇ ਹਨ, ਉਨ੍ਹਾਂ ਤੋਂ ਸੁਰੱਖਿਆ ਵਾਪਸ ਲਈ ਜਾਵੇ। ਸੁਰੱਖਿਆ ਦੇ ਮਾਮਲੇ 'ਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ। ਹੁਣ ਅਸੀਂ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਾਂ, ਜੇਕਰ ਸਾਡੇ ਪਰਿਵਾਰ 'ਚੋਂ ਕਿਸੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਡੀਜੀਪੀ ਅਤੇ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਪ੍ਰਤਾਪ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਤੋਂ ਭੜਕੇ ਦੂਲੋ, ਕਿਹਾ ਡੀਜੀਪੀ ਤੇ ਕੈਪਟਨ ਹੋਣਗੇ ਜ਼ਿੰਮੇਵਾਰ
ਏਬੀਪੀ ਸਾਂਝਾ
Updated at:
09 Aug 2020 12:25 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਪ੍ਰਤਾਪ ਬਾਜਵਾ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਗੱਲ ਤੋਂ ਰਾਜ ਸਭਾ ਮੈਂਬਰ ਸ਼ਮਸ਼ੇਰ ਦੂਲੋ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -