ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ 'ਤੇ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਡੀਜੀਪੀ ਦਿਨਕਰ ਗੁਪਤਾ ਦੇ ਪੁਤਲੇ ਫੂਕੇ ਗਏ।


ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਜੇ 24 ਘੰਟਿਆਂ ਦੇ ਅੰਦਰ-ਅੰਦਰ ਡੀਜੀਪੀ ਗੁਪਤਾ ਆਪਣਾ ਬਿਆਨ ਸਪਸ਼ਟ ਕਰਨ 'ਚ ਅਸਫ਼ਲ ਰਹਿੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਆਪਣਾ ਪ੍ਰਦਰਸ਼ਨ ਹੋਰ ਵੀ ਤੇਜ਼ ਕਰੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਡੀਜੀਪੀ ਵੱਲੋਂ ਦਿੱਤੇ ਇਸ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਦੀ ਅਕਾਲੀ ਦਲ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ।

ਦੱਸ ਦਈਏ ਕਿ ਡੀਜੀਪੀ ਦਿਨਕਰ ਗੁਪਤਾ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ 6 ਘੰਟੇ 'ਚ ਅੱਤਵਾਦੀ ਬਣਾਇਆ ਜਾ ਸਕਦਾ ਹੈ।