ਅੰਮ੍ਰਿਤਸਰ: ਪਿਛਲੀ ਬਾਦਲ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ 'ਤੇ ਲਾਏ ਬੁੱਤਾਂ ਖਿਲਾਫ ਹੁਣ ਸ਼੍ਰੋਮਣੀ ਕਮੇਟੀ ਵੀ ਡਟ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਐਸਸੀਜੀਸੀ ਦੇ ਦਫ਼ਤਰ ਵਿੱਚ ਹੋਈ।
ਮੀਟਿੰਗ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਸਬੰਧੀ ਮਸਲੇ ਦਾ ਠੋਸ ਹੱਲ ਕੱਢਣ ਲਈ ਕਮੇਟੀ ਦਾ ਵਫਦ ਅੰਮ੍ਰਿਤਸਰ ਦੇ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮਿਲੇਗਾ। ਵਫਦ ਇਸ ਮਸਲੇ ਨੂੰ ਜਲਦੀ ਸੁਲਝਾਉਣ ਦੀ ਮੰਗ ਕਰੇਗਾ। ਮਹਿਤਾ ਨੇ ਕਿਹਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਆਈ ਹੈ ਤੇ ਕਰਦੀ ਰਹੇਗੀ।
ਦਿਲਚਸਪ ਹੈ ਕਿ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਅਸਿੱਧੇ ਤੌਰ 'ਤੇ ਪਿਛਲੀ ਬਾਦਲ ਅਕਾਲੀ ਸਰਕਾਰ ਵੱਲੋਂ ਲਾਏ ਗਏ ਬੁੱਤਾਂ ਨੂੰ ਹਟਾਉਣ ਲਈ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੇਗਾ। ਇਸ ਬਾਰੇ ਪੁੱਛਣ 'ਤੇ ਮਹਿਤਾ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ। ਇਸ ਦੇ ਨਾਲ ਹੀ ਕਮੇਟੀ, ਪੰਜਾਬ ਸਰਕਾਰ ਨੂੰ ਇਸ ਮਸਲੇ ਦਾ ਛੇਤੀ ਹੱਲ ਕਰਵਾਉਣ ਦੀ ਅਪੀਲ ਕਰੇਗੀ।
ਦੱਸ ਦਈਏ ਕਿ ਕੁਝ ਸਿੱਖ ਜਥੇਬੰਦੀਆਂ ਹੈਰੀਟੇਜ ਸਟਰੀਟ 'ਤੇ ਲੱਗੇ ਬੁੱਤਾਂ ਦਾ ਵਿਰੋਧ ਕਰ ਰਹੀਆਂ ਹਨ। ਪਿਛਲੇ ਦਿਨੀਂ ਕੁਝ ਨੌਜਵਾਨਾਂ ਬੁੱਤਾਂ ਦੀ ਭੰਨਤੋੜ ਕੀਤੀ ਸੀ। ਇਸ ਲਈ ਪੁਲਿਸ ਨੇ ਕੇਸ ਵੀ ਦਰਜ ਕੀਤਾ ਹੈ। ਹੁਣ ਸਿੱਖ ਕਾਰਕੁਨ ਧਰਨੇ 'ਤੇ ਬੈਠ ਗਏ ਹਨ।
ਬਾਦਲ ਸਰਕਾਰ ਵੱਲੋਂ ਲਾਏ ਬੁੱਤਾਂ ਖਿਲਾਫ ਡਟੀ ਸ਼੍ਰੋਮਣੀ ਕਮੇਟੀ
ਏਬੀਪੀ ਸਾਂਝਾ
Updated at:
23 Jan 2020 05:30 PM (IST)
ਪਿਛਲੀ ਬਾਦਲ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ 'ਤੇ ਲਾਏ ਬੁੱਤਾਂ ਖਿਲਾਫ ਹੁਣ ਸ਼੍ਰੋਮਣੀ ਕਮੇਟੀ ਵੀ ਡਟ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਐਸਸੀਜੀਸੀ ਦੇ ਦਫ਼ਤਰ ਵਿੱਚ ਹੋਈ।
- - - - - - - - - Advertisement - - - - - - - - -