ਅੰਮ੍ਰਿਤਸਰ: ਪੰਥ ਪ੍ਰਸਿੱਧ ਕੀਰਤਨੀਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਗੁਰਦੁਆਰਾ ਸਾਹਿਬਾਨ ਦੇ ਜ਼ਮੀਨ ‘ਚ ਕਰਨ ਲਈ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਗਈ ਹੈ। ਪਰ ਜਿਲ੍ਹਾ ਪ੍ਰਸ਼ਾਸਨ ਦੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਦਾ ਪ੍ਰਬੰਧ ਕਰ ਲਿਆ ਗਿਆ ਹੈ।
ਇਸੇ ਦੌਰਾਨ ਭਾਈ ਖਾਲਸਾ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਲੋਈ ਤੇ ਸਿਰੋਪਾਓ ਭੇਜੇ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਦੁੱਖ ਦੀ ਗੱਲ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਦਾ ਅੰਤਿਮ ਸੰਸਕਾਰ ਕਰਨ ਤੋਂ ਕੁਝ ਲੋਕਾਂ ਨੇ ਵਿਰੋਧ ਕੀਤਾ ਹੈ। ਇਸ ਸਿੱਖ ਪੰਥ ਦੀ ਉਘੀ ਸ਼ਖਸੀਅਤ ਦਾ ਨਿਰਾਦਰ ਹੈ ਤੇ ਇਸ ਨਾਲ ਮਨੁੱਖਤਾ ਸ਼ਰਮਸ਼ਾਰ ਹੋਈ ਹੈ।
ਇਸ ਸਬੰਧ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਅਸੀਂ ਭਾਈ ਖਾਲਸਾ ਦੀਆਂ ਅੰਤਿਮ ਰਸਮਾਂ ਗੁਰਦੁਅਰਾ ਸਤਲਾਣੀ ਸਾਹਿਬ ਕਰਨ ਨੂੰ ਤਿਆਰ ਹਾਂ। ਇਸ ਲਈ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਉਨ੍ਹਾਂ ਸਣੇ ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਪੀਏ ਸ. ਜਸਪਾਲ ਸਿੰਘ ਨੂੰ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਦੂਰ ਤੋਂ ਹੀ ਸਿਰੋਪਾਓ ਪ੍ਰਾਪਤ ਕਰ ਕੇ ਮੋੜ ਦਿੱਤਾ ਗਿਆ ਤੇ ਕਿਹਾ ਕਿ ਉਹ ਇਹ ਸਨਮਾਨ ਆਪ ਮ੍ਰਿਤਕ ਦੇਹ ਤੱਕ ਪਹੁੰਚਾ ਦੇਣਗੇ।
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਦੇ ਅੰਤਿਮ ਸੰਸਕਾਰ ਲਈ ਜ਼ਮੀਨ ਦੀ ਪੇਸ਼ਕਸ਼
ਏਬੀਪੀ ਸਾਂਝਾ
Updated at:
02 Apr 2020 08:12 PM (IST)
ਪੰਥ ਪ੍ਰਸਿੱਧ ਕੀਰਤਨੀਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਗੁਰਦੁਆਰਾ ਸਾਹਿਬਾਨ ਦੇ ਜ਼ਮੀਨ ‘ਚ ਕਰਨ ਲਈ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਗਈ ਹੈ।
- - - - - - - - - Advertisement - - - - - - - - -