ਗੁਰਦਾਸਪੁਰ: ਪੰਜਾਬ ਦੇ ਧਾਰੀਵਾਲ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਆਗੂ ਹਨੀ ਮਹਾਜਨ 'ਤੇ ਕੁੱਝ ਅਣਪਛਾਤੇ ਹਮਲਾਵਰਾਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਫਾਇਰਿੰਗ 'ਚ ਹਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉੱਥੇ ਹੀ ਉਸਦੇ ਗੁਆਂਢੀ ਦੁਕਾਨਦਾਰ ਅਸ਼ੋਕ ਕੁਮਾਰ ਦੇ ਸਿਰ ਤੇ ਛਾਤੀ 'ਤੇ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ।


ਘਟਨਾ ਸੋਮਵਾਰ ਸ਼ਾਮ 6:30 ਵਜੇ ਦੀ ਹੈ। 10 ਰਾਉਂਡ ਫਾਰਿਿਰੰਗ ਕਰ ਹਮਲਾਵਰ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ। ਹਨੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚਲਦਿਆਂ ਉਨ੍ਹਾਂ ਅੱਜ ਮੰਗਲਵਾਰ ਧਾਰੀਵਾਲ ਬੰਦ ਦਾ ਸੱਦਾ ਦਿੱਤਾ ਹੈ।

ਹਨੀ ਦੇ ਸਾਥੀ ਹਮਲੇ ਪਿੱਛੇ ਖਾਲਿਸਤਾਨ ਸਮਰਥਕਾਂ ਦਾ ਸਾਥ ਦੱਸ ਰਹੇ ਹਨ। ਫਿਲਹਾਲ ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।