ਤਰਨਤਾਰਨ: ਸ਼ਿਵ ਸੈਨਾ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਦੇ ਸਮਰਥਨ 'ਚ ਅਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।


ਇਸ ਤਹਿਤ ਤਰਨਤਾਰਨ ਦੇ ਰੋਹੀ ਵਾਲੇ ਪੁਲ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਭੁਖ ਹੜਤਾਲ ਕੀਤੀ ਗਈ। ਇਸ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਕਾਲਾ ਕਨੂੰਨ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ।


ਇਸ ਮੌਕੇ ਵਾਇਸ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਅਤੇ ਉਪ ਸੰਗਠਨ ਮੰਤਰੀ ਬੀਐਸ ਸਾਹਿਲ ਨੇ ਕਿਹਾ ਕਿ ਸ਼ਿਵ ਸੈਨਾ ਕਿਸਾਨਾਂ ਦੇ ਨਾਲ ਹੈ ਅਤੇ ਜਦੋਂ ਤੱਕ ਇਹ ਸ਼ੰਘਰਸ਼ ਚੱਲੇਗਾ ਉਦੋਂ ਤੱਕ ਕਿਸਾਨਾਂ ਦੇ ਨਾਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣਾ ਘਮੰਡ ਛੱਡ ਕੇ ਕਿਸਾਨਾਂ ਦੀਆਂ ਮੰਗ ਮੰਨੇ।