ਕਰਨਾਲ: ਕਰਨਾਲ ਦੇ ਗਗਸੀਨਾ ਪਿੰਡ 'ਚ ਜ਼ਮੀਨ ਵਿਵਾਦ ਦੇ ਚੱਲਦਿਆਂ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਿੰਡ ਦੀਆਂ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਸੀ। ਇਸ ਦੇ ਚੱਲਦਿਆਂ ਇੱਕ ਪੱਖ ਨੇ ਦੂਜੇ ਪੱਖ 'ਤੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਇੱਕ ਧਿਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਵਾਰਦਾਤ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਈ। ਪਿੰਡ ਵਿੱਚ ਤਣਾਅ ਦਾ ਮਾਹੌਲ ਬਣਾ ਹੋਇਆ ਹੈ। ਕੁਝ ਮਹੀਨੇ ਪਹਿਲਾਂ ਦੋਵਾਂ ਧਿਰਾਂ 'ਚ ਝੜਪ ਵੀ ਹੋਈ ਸੀ।

16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ

ਪੁਲਿਸ ਨੇ ਉਸ ਮਾਮਲੇ ਵਿੱਚ ਤਿੰਨ ਲੋਕਾਂ ਦੀ ਗ੍ਰਿਫਤਾਰੀ ਵੀ ਕੀਤੀ ਸੀ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਦੇ ਸਾਹਮਣੇ ਗੋਲੀਆਂ ਚੱਲੀਆਂ ਹਨ ਪਰ ਮੁਲਜ਼ਮ ਫਰਾਰ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ