SIdhu Moose Wala: ਸਿੱਧੂ ਮੂਸੇਵਾਲਾ ਦਾ ਨਾਂ ‘ਵਿੰਕ ਮਿਊਜ਼ਿਕ ਐਪ’ ਦੇ 2022 ਦੇ ਟੌਪ ਆਰਟਿਸਟਾਂ ‘ਚ ਸ਼ਾਮਲ, 48 ਕਰੋੜ ਵਾਰ ਸੁਣੇ ਗਏ ਸਿੱਧੂ ਦੇ ਗੀਤ
SIdhu Moose wala Songs: ਵਿੰਕ ਮਿਊਜ਼ਿਕ ਐਪ ਨੇ ਸਾਲ 2022 ਦੇ ਟੌਪ ਕਲਾਕਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਨਾਂ ਸ਼ਾਮਲ ਹੈ।
![SIdhu Moose Wala: ਸਿੱਧੂ ਮੂਸੇਵਾਲਾ ਦਾ ਨਾਂ ‘ਵਿੰਕ ਮਿਊਜ਼ਿਕ ਐਪ’ ਦੇ 2022 ਦੇ ਟੌਪ ਆਰਟਿਸਟਾਂ ‘ਚ ਸ਼ਾਮਲ, 48 ਕਰੋੜ ਵਾਰ ਸੁਣੇ ਗਏ ਸਿੱਧੂ ਦੇ ਗੀਤ sidhu moose wala one of the top artists of wynk top artist 2022 his songs streamed 48 million times on wynk music app SIdhu Moose Wala: ਸਿੱਧੂ ਮੂਸੇਵਾਲਾ ਦਾ ਨਾਂ ‘ਵਿੰਕ ਮਿਊਜ਼ਿਕ ਐਪ’ ਦੇ 2022 ਦੇ ਟੌਪ ਆਰਟਿਸਟਾਂ ‘ਚ ਸ਼ਾਮਲ, 48 ਕਰੋੜ ਵਾਰ ਸੁਣੇ ਗਏ ਸਿੱਧੂ ਦੇ ਗੀਤ](https://feeds.abplive.com/onecms/images/uploaded-images/2022/12/21/a821ebc2a99665a0b96bf2d3f3663fe91671595506910469_original.jpg?impolicy=abp_cdn&imwidth=1200&height=675)
Sidhu Moose Wala Wynk Top Artist Of 2022: ਸਿੱਧੂ ਮੂਸੇਵਾਲਾ ਦੀ ਮੌਤ ਨੂੰ 7 ਮਹੀਨੇ ਦੇ ਕਰੀਬ ਸਮਾਂ ਹੋ ਚੁੱਕਿਆ ਹੈ, ਪਰ ਉਹ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ।ਫੈਨਜ਼ ਤੇ ਚਾਹੁਣ ਵਾਲਿਆਂ ਦਰਮਿਆਨ ਮੂਸੇਵਾਲਾ ਆਪਣੇ ਗੀਤਾਂ ਰਾਹੀਂ ਅੱਜ ਵੀ ਜ਼ਿੰਦਾ ਹੈ। ਹੁਣ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ।
ਵਿੰਕ ਮਿਊਜ਼ਿਕ ਐਪ ਨੇ ਸਾਲ 2022 ਦੇ ਟੌਪ ਕਲਾਕਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਨਾਂ ਸ਼ਾਮਲ ਹੈ। ਦੱਸ ਦਈਏ ਕਿ ਇਸ ਲਿਸਟ ‘ਚ ਹਿੰਦੀ, ਤਾਮਿਲ, ਤੇਲਗੂ, ਪੰਜਾਬੀ ਸਮੇਤ ਹੋਰ ਕਈ ਭਾਸ਼ਾਵਾਂ ਦੇ ਕਲਾਕਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਟੌਪ ‘ਤੇ 151 ਕਰੋੜ ਸਟਰੀਮਜ਼ ਦੇ ਨਾਲ ਬਾਲੀਵੁੱਡ ਗਾਇਕ ਅਰੀਜੀਤ ਸਿੰਘ ਦਾ ਨਾਂ ਹੈ, ਜਦਕਿ ਸਿੱਧੂ ਮੂਸੇਵਾਲਾ 48 ਕਰੋੜ ਸਟਰੀਮਜ਼ ਦੇ ਨਾਲ ਦੂਜੇ ਨੰਬਰ ‘ਤੇ ਹੈ। ਇਸ ਪੋਸਟ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਅਕਾਊਂਟ ‘ਤੇ ਸ਼ੇਅਰ ਕੀਤਾ ਗਿਆ ਹੈ।
ਦੇਖੋ ਗਾਇਕਾਂ ਦੀ ਪੂਰੀ ਲਿਸਟ:
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨਾਲ ਉਸ ਦੇ ਫੈਨਜ਼ ਤੇ ਚਾਹੁਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਸੀ। ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਆਪਣੇ ਫੈਨਜ਼ ‘ਚ ਜ਼ਿੰਦਾ ਹੈ। ਸਿੱਧੂ ਦੇ ਗੀਤ ਹਾਲੇ ਤੱਕ ਟਰੈਂਡਿੰਗ ‘ਚ ਹਨ। ਪੂਰੀ ਦੁਨੀਆ ‘ਚ ਕਰੋੜਾਂ ਲੋਕਾਂ ਵੱਲੋਂ ਉਸ ਦੇ ਗਾਣੇ ਸੁਣੇ ਗਏ। ਦਸ ਦਈਏ ਕਿ ਮੂਸੇਵਾਲਾ ਨੇ ਆਪਣੇ 5 ਸਾਲ ਦੇ ਛੋਟੇ ਜਿਹੇ ਕਰੀਅਰ ‘ਚ ਪੰਜਾਬੀ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)