ਸਿੱਧੂ ਮੂਸੇਵਾਲਾ ਪਹੁੰਚੇ ਅਕਾਲ ਤਖ਼ਤ ਸਾਹਿਬ, ਜਥੇਦਾਰ ਨਾਲ ਕੀਤੀ ਮੁਲਾਕਾਤ
ਏਬੀਪੀ ਸਾਂਝਾ | 05 Mar 2020 10:55 AM (IST)
ਅਕਸਰ ਵਿਵਾਦਾਂ 'ਚ ਘਿਰੇ ਰਹਿੰਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਅੰਮ੍ਰਿਤਸਰ: ਅਕਸਰ ਵਿਵਾਦਾਂ 'ਚ ਘਿਰੇ ਰਹਿੰਦੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਦਸ ਦਈਏ ਸਿੱਧੂ ਮੂਸੇਵਾਲਾ ਆਪਣੇ ਗੀਤ 'ਚ ਮਾਈ ਭਾਗੋ ਦਾ ਜ਼ਿਕਰ ਕਰਨ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਏ ਸੀ। ਜਿਸ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਤੇ ਮੁਆਫੀ ਦੀ ਮੰਗ ਕੀਤੀ ਗਈ ਸੀ। ਵਿਵਾਦ ਨੂੰ ਭੱਖਦਾ ਦੇਖ ਮੁਸੇਵਾਲਾ ਨੇ ਫੈਸਬੁੱਕ 'ਤੇ ਲਾਈਵ ਹੋ ਕੇ ਮੁਆਫੀ ਮੰਗ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਮੇਲ ਭੇਜ ਕੇ ਮੁਆਫੀ ਵੀ ਮੰਗ ਲਈ ਸੀ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਸ਼ੋਅ ਕੈਂਸਲ ਹੋਣ ਮਗਰੋਂ ਵੀ ਵਿੱਕ ਰਹੀਆਂ ਟਿਕਟਾਂ