ਇਸ ਦੇ ਨਾਲ ਹੀ ਦੂਜੇ ਮੁਲਜ਼ਮ ਗਗਨਦੀਪ ਖ਼ਿਲਾਫ਼ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਆਰਮਜ਼ ਐਕਟ ਤੇ ਡਾਕੇ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਹੁਣ ਦੋਵਾਂ ਦਾ ਰਿਮਾਂਡ ਲੈ ਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰੇਗੀ ਤੇ ਨੈੱਟਵਰਕ ਨਾਲ ਜੁੜੇ ਹੋਰਾਂ ਦੀ ਪਛਾਣ ਕਰਕੇ ਕਾਰਵਾਈ ਕਰੇਗੀ।
ਯੂਪੀ 'ਚ ਫਿਰ ਲੱਗ ਸਕਦਾ ਕੰਪਲੀਟ ਲੌਕਡਾਊਨ, ਗੁੱਸੇ 'ਚ ਹਾਈਕੋਰਟ
ਪੁਲਿਸ ਨੇ ਦੱਸਿਆ ਕਿ ਨਾਕਾ ਵੇਖ ਕੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸ਼ੱਕ ਦੇ ਅਧਾਰ 'ਤੇ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਤੇ ਉਨ੍ਹਾਂ ਦੇ ਬੈਗ 'ਚੋਂ ਲੱਖ ਦੀ ਨਕਲੀ ਕਰੰਸੀ ਬਰਾਮਦ ਕੀਤੀ ਗਈ।
ਬੀਜੇਪੀ ਵਿਧਾਇਕ ਦਾ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ, ਕਿਹਾ- ਬਦਲੇ ਦੀ ਰਾਜਨੀਤੀ ਕਰ ਰਹੇ ਕੈਪਟਨ
ਡੀਐਸਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਨੋਟਾਂ 'ਚੋਂ 10 ਨੋਟ ਦੋ ਹਜ਼ਾਰ ਰੁਪਏ ਦੇ ਹਨ, 300 ਨੋਟ 500-500 ਰੁਪਏ ਦੇ ਹਨ, 600 ਨੋਟ 200-200 ਰੁਪਏ ਤੇ 100 ਨੋਟ 100-100 ਰੁਪਏ ਦੇ ਹਨ। ਡੀਐਸਪੀ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਦੀ ਮਿਆਦ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਇਸ ਜਾਅਲੀ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ