ਚੰਡੀਗੜ੍ਹ: ਕੋਰੋਨਾਵਾਇਰਸ ਕਰਕੇ ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰਾਂ ‘ਚ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਸੂਬੇ ‘ਚ ਕਰਫਿਊ ਲਾਗੂ ਕੀਤਾ ਗਿਆ ਹੈ। ਕਰਫਿਊ ਦੀ ਉਲੰਘਣਾ ਕਰਕੇ ਅੱਜ ਸੂਬੇ ‘ਚ ਕਰੀਬ 170 ਐਫਆਈਆਰ ਦਰਜ ਕੀਤੀਆਂ ਗਈਆਂ ਨਾਲ ਹੀ 262 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।


ਇਹੀ ਨਹੀ ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ਚੋਂ 6000 ਕੈਦੀਆਂ ਨੂੰ ਪਰੋਲ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਖੁਲਾਸਾ ਰੰਧਾਵਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜੇਲ੍ਹਾਂ ਚੋਂ ਕੈਦੀਆਂ ਦੀ ਰਿਹਾਈ ਦੇ ਹੁਕਮ ਅੱਜ ਹੀ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਪਰੋਲ ਛੇ ਹਫਤਿਆਂ ਲਈ ਦਿੱਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਹਾਲਾਤਾਂ ਨੂੰ ਵੇਖਦੇ ਹੋਏ ਪਰੋਲ ਦੀ ਮਿਆਦ ਅੱਗੇ ਵਧਾਈ ਜਾ ਸਕਦੀ ਹੈ।