ਨਵੀਂ ਦਿੱਲੀ: ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀ ਐਸਐਨ ਸ੍ਰੀਵਾਸਤਵ ਅੱਜ ਦਿੱਲੀ ਪੁਲਿਸ ਕਮਿਸ਼ਨਰ ਦਾ ਕਾਰਜਭਾਰ ਸੰਭਾਲਣਗੇ। ਸ਼ੁੱਕਰਵਾਰ ਨੂੰ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੇ ਨਾਂ 'ਤੇ ਮੋਹਰ ਲਗਾਈ ਸੀ। ਉਹ ਮੌਜੂਦਾ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਦੀ ਥਾਂ ਲੈਣਗੇ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿੱਲੀ ਹਿੰਸਾ ਦੌਰਾਨ ਵਿਸ਼ੇਸ਼ ਕਮਿਸ਼ਨਰ (ਲਾਅ ਐਂਡ ਆਰਡਰ) ਨਿਯੁਕਤ ਕੀਤਾ ਗਿਆ ਸੀ।

ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਅਧਿਕਾਰੀਆਂ ਨੂੰ ਦਿੱਲੀ ਹਿੰਸਾ ਦੇ ਸਬੰਧਤ ਸਖ਼ਤ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉੱਤਰ ਪੂਰਬੀ ਦਿੱਲੀ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦਾ ਹੈ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਏਗੀ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਨਤਾ ਦਾ ਕੋਈ ਵੀ ਫੋਨ ਕਾਲ 'ਤੇ ਤੁਰੰਤ ਕਾਰਵਾਈ ਹੋਵੇ। ਪੁਲਿਸ ਟੀਮ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ। ਅੱਜ ਸ਼ਾਮ 5:30 ਵਜੇ ਨਵੇਂ ਪੁਲਿਸ ਕਮਿਸ਼ਨਰ ਆਪਣਾ ਅਹੁਦਾ ਸੰਭਾਲ ਲੇਣਗੇ।