ਗੁਰਦਾਸਪੁਰ: ਦੀਨਾਨਗਰ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿੱਚ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਵੱਡੇ ਬੇਟੇ ਦਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਦਵਿੰਦਰ ਸਿੰਘ ਨੇ ਅੱਜ ਸਵੇਰੇ 10 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦੇ ਅੰਦਰ ਛੱਤ 'ਚ ਰੱਖੇ ਫੈਨ ਬਾਕਸ ਵਿੱਚ ਰੱਸਾ ਪਾ ਕੇ ਆਤਮਹੱਤਿਆ ਕੀਤੀ ਹੈ।
ਮ੍ਰਿਤਕ ਦਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਸਾਬਕਾ ਅਧਿਕਾਰੀ ਅਤੇ ਹੋਰ ਲੋਕਾਂ ਵਲੋਂ ਇਲਜ਼ਾਮ ਲਗਾਕੇ ਉਨ੍ਹਾਂ ਨੂੰ ਗੁਰਦੁਆਰਾ ਤੋਂ ਕੱਢਣ ਦੀ ਸਾਜਿਸ਼ ਰਚੀ ਜਾ ਰਹੀ ਸੀ। ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਵੱਡੇ ਪੁੱਤਰ ਨੇ ਅੱਜ ਆਤਮਹੱਤਿਆ ਕਰ ਲਈ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਦੀ ਕੁਝ ਸਮਾਂ ਪਹਿਲਾਂ ਗੋਲਕ 'ਚੋਂ ਪੈਸੇ ਕੱਢਦੇ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋਈ ਸੀ। ਜਿਸ ਕਾਰਨ ਉਨ੍ਹਾਂ ਨੂੰ ਮੈਨੇਜਰ ਦੇ ਪਦ ਤੋਂ ਹਟਾ ਦਿੱਤਾ ਸੀ। ਉਹ ਇਸ ਲਈ ਜ਼ਿੰਮੇਵਾਰ ਦਵਿੰਦਰ ਸਿੰਘ ਨੂੰ ਸੱਮਝਦੇ ਸਨ। ਜਿਸ ਦੇ ਕਾਰਨ ਉਹ ਦਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਕਈ ਵਾਰ ਗੁਰਦੁਆਰਾ ਸਾਹਿਬ ਤੋਂ ਕੱਢਣ ਦੀਆਂ ਧਮਕੀਆਂ ਦੇ ਚੁੱਕੇ ਸੀ।
ਇਸ ਦੇ ਚੱਲਦੇ ਅੱਜ ਦਵਿੰਦਰ ਸਿੰਘ ਨੇ ਆਤਮਹੱਤਿਆ ਕਰ ਲਈ। ਇਨ੍ਹਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਰਵਾਈ ਹੋਣੀ ਚਹਿਦੀ ਹੈ। ਉਸ ਨੇ ਕਿਹਾ ਕਿ ਅੱਜ ਸਵੇਰੇ ਜਦੋਂ ਉਹ ਕੋਈ ਸਾਮਾਨ ਲੈਣ ਲਈ ਦੀਵਾਨ ਹਾਲ ਵਿੱਚ ਗਈ ਤਾਂ ਉੱਥੇ ਉਸ ਨੇ ਦਵਿੰਦਰ ਸਿੰਘ ਨੂੰ ਛੱਤ ਵਿੱਚ ਰੱਸੇ ਦੇ ਨਾਲ ਲਟਕਦੇ ਵੇਖਿਆ, ਤਾਂ ਉਹ ਦੂੱਜੇ ਲੋਕਾਂ ਨੂੰ ਭੁਲਾ ਕੇ ਰੱਸਾ ਕੱਟ ਕੇ ਉਸ ਨੂੰ ਇੱਕ ਨਿਜੀ ਹਸਪਤਾਲ ਲੈ ਕੇ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ। ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਕਰਵਾਈ ਕੀਤੀ ਜਾਵੇਗੀ।