ਪੜਚੋਲ ਕਰੋ
ਲੌਕਡਾਊਨ ‘ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਉਣ ਲਈ Spicejet, Indigo ਅਤੇ GoAir ਨੇ ਪੇਸ਼ ਕੀਤਾ ਆਫਰ
ਕੋਰੋਨਾ ਸੰਕਟ ਦਰਮਿਆਨ ਸਪਾਈਸ ਜੇਟ ਨੇ ਸਰਕਾਰ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ। ਸਪਾਈਸ ਜੇਟ ਦਾ ਕਹਿਣਾ ਹੈ ਕਿ ਉਹ ਲੌਕਡਾਊਨ ‘ਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਵਿੱਚ ਮਦਦ ਕਰ ਸਕਦਾ ਹੈ।
ਨਵੀਂ ਦਿੱਲੀ: ਲੌਕਡਾਊਨ ਕਾਰਨ ਸਪਾਈਸਜੈੱਟ ਨੇ ਸਰਕਾਰ ਦੀ ਮਦਦ ਕਰਨ ਦਾ ਪ੍ਰਸਤਾਵ ਦਿੱਤਾ ਹੈ। ਸਪਾਈਸ ਜੇਟ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਇਜਾਜ਼ਤ ਦੇ ਦਿੰਦੀ ਹੈ ਤਾਂ ਉਹ ਮੁੰਬਈ ਅਤੇ ਦਿੱਲੀ ‘ਚ ਫਸੇ ਮਜ਼ਦੂਰਾਂ ਨੂੰ ਪਟਨਾ ‘ਚ ਉਨ੍ਹਾਂ ਦੇ ਘਰ ਲੈ ਜਾ ਸਕਦੇ ਹਨ। ਦੱਸ ਦਈਏ ਕਿ ਕਾਫੀ ਲੋਕ ਲੌਕਡਾਊਨ ਕਰਕੇ ਫਸ ਗਏ ਹਨ।
ਦੇਸ਼ ਵਿੱਚ ਇਸ ਸਮੇਂ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀ ਉਡਾਣਾਂ 'ਤੇ ਪਾਬੰਦੀ ਹੈ। ਡੀਜੀਸੀਏ ਦੇ ਮੁਤਾਬਕ ਵਿਸ਼ੇਸ਼ ਹਾਲਤਾਂ ‘ਚ ਉਡਾਣ ਭਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ, ਮੁੰਬਈ ਅਤੇ ਪਟਨਾ ਦਰਮਿਆਨ ਕੁਝ ਉਡਾਣਾਂ ਸ਼ੁਰੂ ਕਰ ਸਕਦੇ ਹਾਂ ਜਿਸ ਨਾਲ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਵਿੱਚ ਮਦਦ ਮਿਲੇਗੀ।
ਉਧਰ ਇੰਡੀਗੋ ਇੰਡੀਗੋ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਦੇਸ਼ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਵਿੱਚ ਦਵਾਈਆਂ, ਉਪਕਰਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਆਪਣੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਗੋਏਅਰ ਨੇ ਸਰਕਾਰ ਨੂੰ ਮਦਦ ਦੀ ਪੇਸ਼ਕਸ਼ ਵੀ ਕੀਤੀ ਹੈ।
" ਅਸੀਂ ਕਿਸੇ ਵੀ ਮਿਸ਼ਨ ਲਈ ਸਰਕਾਰ ਦੀ ਮਦਦ ਕਰਨ ਦਾ ਪ੍ਰਸਤਾਵ ਦਿੱਤਾ ਹੈ। ਅਸੀਂ ਪਹਿਲਾਂ ਹੀ ਹਰ ਰੋਜ਼ ਖਾਣਾ, ਦਵਾਈਆਂ ਅਤੇ ਡਾਕਟਰੀ ਉਪਕਰਣ ਮੁਹੱਈਆ ਕਰਵਾ ਰਹੇ ਹਾਂ। "
-ਅਜੇ ਸਿੰਘ, ਸਪਾਈਸ ਜੈੱਟ ਦੇ ਚੇਅਰਮੈਨ ਅਤੇ ਜਨਰਲ ਮੈਨੇਜਰ
" ਅਸੀਂ ਕੋਰੋਨਾਵਾਇਰਸ ਨੂੰ ਹਰਾਉਣ ਲਈ ਆਪਣੀ ਸਰਕਾਰ ਅਤੇ ਸਾਥੀ ਨਾਗਰਿਕਾਂ ਦੀ ਮਦਦ ਲਈ ਤਿਆਰ ਹਾਂ। "
-ਅਜੇ ਸਿੰਘ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement