ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ 'ਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 19 ਮਈ 2016 ਨੂੰ ਸ਼ਾਰਟ ਸਰਕਟ ਹੋਣ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਸੀ।


ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਮੌਜੂਦ ਸਨ। ਜ਼ਿਕਰਯੋਗ ਹੈ ਕਿ 18 ਸਤੰਬਰ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ’ਤੇ ਖਿਮਾ ਜਾਚਨਾ ਲਈ ਹਾਜ਼ਰ ਹੋਣ ਸਮੇਂ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ।

ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 9 ਅਕਤੂਬਰ ਨੂੰ ਪਾਇਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ