ਪੜਚੋਲ ਕਰੋ

18 ਨਵੰਬਰ ਨੂੰ ਹੋਏਗਾ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਸੀਐਮ ਚੰਨੀ ਨੇ ਦਿੱਤੇ ਸੰਕੇਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਤੇ ਸਰਕਾਰ ਵੱਲੋਂ ਇਸ ਸਬੰਧੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਵਰ੍ਹੇ ਲੋਕਾਂ ਨੂੰ ਲੁਭਾਉਣ ਲਈ ਵੱਡੇ ਫੈਸਲੇ ਲੈ ਰਹੀ ਹੈ ਤੇ ਦੂਜੇ ਪਾਸੇ ਵਿਰੋਧੀ ਲੀਡਰਾਂ ਨੂੰ ਠਿੱਬੀ ਲਾਉਣ ਲਈ ਅਹਿਮ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਤੇ ਸਰਕਾਰ ਵੱਲੋਂ ਇਸ ਸਬੰਧੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਇਹ ਚਰਚਾ ਹੈ ਕਿ ਐਸਟੀਐਫ ਦੀ ਨਸ਼ਿਆਂ ਸਬੰਧੀ ਰਿਪੋਰਟ ਵਿੱਚ ਕਈ ਵਿਰੋਧੀ ਲੀਡਰਾਂ ਦਾ ਨਾਂ ਹਨ ਜਿਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਦੇ ਆਸਾਰ ਹਨ। ਕਾਂਗਰਸ ਦੇ ਅੰਦਰੋਂ ਹੀ ਇਲਜ਼ਾਮ ਲੱਗਦੇ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਜਾਣਬੁੱਝ ਕੇ ਇਸ ਰਿਪੋਰਟ ਨੂੰ ਜਨਤਕ ਨਹੀਂ ਕਰਵਾਇਆ ਗਿਆ।

ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਉੱਪਰ ਇਹ ਰਿਪੋਰਟ ਜਨਤਕ ਕਰਨ ਦਾ ਦਬਾਅ ਬਣ ਗਿਆ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਸੰਕੇਤ ਦਿੱਤੇ ਹਨ ਕਿ ਐਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਵੀ ਛੇਤੀ ਹੀ ਸਜ਼ਾ ਮਿਲੇਗੀ, ਕਿਉਂਕਿ ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ,‘‘ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਛੇਤੀ ਹੀ ਡਰੱਗ ਮਾਫੀਆ ਖ਼ਿਲਾਫ਼ ਰਿਪੋਰਟ ਖੁੱਲ੍ਹਣ ਨਾਲ ਕਈ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ।’’ 

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget