ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਕਈ ਥਾਵਾਂ ਤੇ ਥੋੜ੍ਹੇ ਜਿਹੇ ਮੀਂਹ ਪੈਣ ਕਾਰਨ ਇਸ ਖੇਤਰ ਵਿੱਚ ਅੱਜ ਆਮ ਤਾਪਮਾਨ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਹੈ ਕਿ ਆਉਣ ਵਾਲੇ ਚਾਰ ਪੰਜ ਦਿਨਾਂ ‘ਚ ਤਾਪਮਾਨ ‘ਚ ਕੋਈ ਖਾਸ ਵਾਧਾ ਨਹੀਂ ਹੋਏਗਾ। ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਪੱਛਮੀ ਮਾਨਸੂਨ ਅਨੁਕੂਲ ਹਾਲਾਤ ਦੇ ਨਾਲ ਅੱਗੇ ਵੱਧ ਰਿਹਾ ਹੈ। ਇਸ ਦੇ ਪੱਛਮੀ ਬੰਗਾਲ ਤੇ ਉੜੀਸਾ ਦੇ 11-12 ਜੂਨ ਤੱਕ ਮਾਨਸੂਨ ਪਹੁੰਚਣ ਦੀ ਉਮੀਦ ਹੈ।


ਭਾਰਤ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਦੇਸ਼ ਵਿੱਚ ਲੂ ਦੀ ਸੰਭਾਵਨਾ ਨਹੀਂ। ਐਤਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਵਿੱਚ ਮੀਂਹ ਪੈਣ ਕਾਰਨ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲੀਆਂ ਜਿਸ ਤੋਂ ਬਾਅਦ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ਆਮ ਵਾਂਗ ਰਹਿ ਸਕਦਾ ਹੈ।

ਸ੍ਰੀਵਾਸਤਵ ਨੇ ਕਿਹਾ ਕਿ ਇਸ ਤੋਂ ਬਾਅਦ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਨਾਲ ਨਮੀ ਪੂਰਬੀ ਹਵਾ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ 12 ਤੇ 13 ਜੂਨ ਨੂੰ ਬਾਰਸ਼ ਹੋਵੇਗੀ।


13 ਜੂਨ ਨੂੰ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ।



ਭਾਰਤ ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਮਾਨਸੂਨ ਪੱਛਮੀ ਬੰਗਾਲ, ਉੜੀਸਾ, ਸਿੱਕਮ ਤੇ ਉੱਤਰ-ਪੂਰਬੀ ਰਾਜਾਂ ਦੇ ਹਿੱਸਿਆਂ ਵਿੱਚ 11-12 ਜੂਨ ਤੱਕ ਫੈਲ ਸਕਦਾ ਹੈ ਤੇ ਮੰਗਲਵਾਰ ਤੱਕ ਪੂਰਬੀ ਕੇਂਦਰੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਹੋਣ ਦੀ ਸੰਭਾਵਨਾ ਹੈ।

ਭਾਰਤੀ ਸੈਨਾ ਦੀ ਵੱਡੀ ਕਾਮਯਾਬੀ, 24 ਘੰਟਿਆਂ ‘ਚ 9 ਅੱਤਵਾਦੀ ਕੀਤੇ ਢੇਰ