ਪੜਚੋਲ ਕਰੋ
Advertisement
ਤੂਫ਼ਾਨ ਦੀ ਚੇਤਾਵਨੀ! ਇਨ੍ਹਾਂ ਖੇਤਰਾਂ 'ਚ ਭਾਰੀ ਬਾਰਸ਼ ਦਾ ਅਲਰਟ ਜਾਰੀ
ਦੇਸ਼ 'ਚ ਇਕ ਵਾਰ ਫਿਰ ਤੂਫਾਨ ਦਾ ਖਤਰਾ ਮੰਡਰਾ ਰਿਹਾ ਹੈ। ਪੰਬਨ ਪੋਰਟ 'ਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਜਾਰੀ ਆਲ ਇੰਡੀਆ ਮੌਸਮ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਸੀਜ਼ਨ ਦਾ ਪਹਿਲਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ 'ਤੇ ਬਣਿਆ ਹੈ।
ਨਵੀਂ ਦਿੱਲੀ: ਦੇਸ਼ 'ਚ ਇਕ ਵਾਰ ਫਿਰ ਤੂਫਾਨ ਦਾ ਖਤਰਾ ਮੰਡਰਾ ਰਿਹਾ ਹੈ। ਪੰਬਨ ਪੋਰਟ 'ਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਜਾਰੀ ਆਲ ਇੰਡੀਆ ਮੌਸਮ ਬੁਲੇਟਿਨ 'ਚ ਕਿਹਾ ਗਿਆ ਹੈ ਕਿ ਸੀਜ਼ਨ ਦਾ ਪਹਿਲਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ 'ਤੇ ਬਣਿਆ ਹੈ। ਇਹ ਵਿਸ਼ਾਖਾਪਟਨਮ ਦੇ ਦੱਖਣ-ਪੂਰਬ, ਕਾਕੀਨਾਡਾ ਦੇ 490 ਕਿਲੋਮੀਟਰ ਦੱਖਣ-ਪੂਰਬ ਅਤੇ ਨਰਸਾਪੁਰ ਤੋਂ 520 ਕਿਲੋਮੀਟਰ ਪੂਰਬ-ਦੱਖਣ-ਪੂਰਬ 'ਚ ਸਥਿਤ ਹੈ। ਹੌਲੀ ਹੌਲੀ ਇਹ ਪੱਛਮੀ ਅਤੇ ਉੱਤਰ ਪੱਛਮ ਦਿਸ਼ਾ ਵੱਲ ਵਧ ਰਿਹਾ ਹੈ।
ਮੌਸਮ ਦੀ ਭਵਿੱਖਬਾਣੀ ਨੂੰ ਜਾਰੀ ਕਰਨ ਵਾਲੀ ਨਿੱਜੀ ਏਜੰਸੀ ਸਕਾਈਮੇਟ ਵੇਦਰ ਅਨੁਸਾਰ ਇਹ ਅਗਲੇ 24 ਘੰਟਿਆਂ ਵਿੱਚ ਇਸ ਦੇ ਅਸਲ ਹੋਂਦ ਵਿੱਚ ਆ ਜਾਵੇਗਾ। ਇੰਨਾ ਹੀ ਨਹੀਂ, ਬਹੁਤ ਸਾਰੇ ਖੇਤਰਾਂ 'ਚ ਦਰਮਿਆਨੀ ਤੋਂ ਭਾਰੀ ਬਾਰਸ਼ ਵੀ ਹੋ ਸਕਦੀ ਹੈ। ਖਬਰ ਏਜੰਸੀ ਏਐਨਆਈ ਅਨੁਸਾਰ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਰਾਜ ਦੇ ਲੋਕਾਂ ਨੂੰ ਤੂਫਾਨ ਦੇ ਖਤਰੇ ਦੇ ਮੱਦੇਨਜ਼ਰ ਬਹੁਤ ਚੌਕਸ ਰਹਿਣ ਲਈ ਕਿਹਾ ਹੈ।
ਪੰਜਾਬ ਪਿਛਲੇ ਸਾਲ ਦੇ ਮੁਕਾਬਲੇ ਸਤੰਬਰ 'ਚ 'ਮਾਲੋਮਾਲ', ਕੁੱਲ 1055.24 ਕਰੋੜ ਜੀਐਸਟੀ ਮਾਲੀਆ ਖ਼ਜ਼ਾਨੇ 'ਚ ਪਹੁੰਚਿਆ
ਤੇਲੰਗਾਨਾ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਰਾਜ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਰਾਜ 'ਚ ਕਈ ਥਾਵਾਂ 'ਤੇ ਭਾਰੀ ਬਾਰਸ਼ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਅਨੁਸਾਰ 15 ਅਕਤੂਬਰ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸਿਰਫ ਇੰਨਾ ਹੀ ਨਹੀਂ 16 ਅਤੇ 17 ਅਕਤੂਬਰ ਨੂੰ ਗਰਜ ਦੇ ਨਾਲ-ਨਾਲ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
PM ਮੋਦੀ ਨੇ ਲਾਂਚ ਕੀਤਾ Property Card, ਬੈਂਕਾ ਤੋਂ ਆਸਾਨੀ ਨਾਲ ਮਿਲ ਸਕੇਗਾ ਕਰਜ਼
ਮੌਸਮ ਵਿਗਿਆਨੀ ਮੰਨਦੇ ਹਨ ਕਿ ਮੌਜੂਦਾ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ, ਤਾਂ ਇਸ ਨੂੰ ਚੱਕਰਵਾਤੀ ਤੂਫਾਨ ਵਿੱਚ ਬਦਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਤੇਲੰਗਾਨਾ ਅਤੇ ਓਡੀਸ਼ਾ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਯਾਨੀ ਜਲਦੀ ਹੀ ਦੱਖਣੀ ਭਾਰਤ ਸਣੇ ਦੇਸ਼ ਦੇ ਕਈ ਖੇਤਰ ਮੌਸਮ ਨਾਲ ਲੜਦੇ ਵੇਖੇ ਜਾ ਸਕਦੇ ਹਨ। ਪਿਛਲੇ 24 ਘੰਟਿਆਂ ਵਿੱਚ ਉੱਤਰ ਪੂਰਬ ਅਤੇ ਦੱਖਣੀ ਭਾਰਤ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਸ਼ ਰਿਕਾਰਡ ਕੀਤੀ ਗਈ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement