ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਕੋਰੋਨਾਵਾਇਰਸ ਨੂੰ ਲੈ ਕੇ ਆਪਣੀਆਂ ਗਾਈਡਲਾਈਨਜ਼ 'ਚ 31 ਜਨਵਰੀ ਤੱਕ ਦਾ ਵਾਧਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਬ੍ਰਿਟੇਨ 'ਚ ਆਏ ਕੋਰੋਨਾ ਦੇ ਨਵੇਂ ਸਟ੍ਰੇਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਧੇਰੇ ਸਾਵਧਾਨੀ ਦੀ ਲੋੜ ਹੈ।




ਦੱਸ ਦੇਈਏ ਕਿ ਇਕ ਦਿਨ 'ਚ ਕੋਵਿਡ -19 ਦੇ 20,021 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਅੱਜ ਸੰਕਰਮਣ ਦੇ ਮਾਮਲੇ ਵਧ ਕੇ 1,02,07,871 ਹੋ ਗਏ, ਜਿਨ੍ਹਾਂ 'ਚੋਂ 97.82 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 279 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ 1,47,901 ਹੋ ਗਈ।




ਦੇਸ਼ 'ਚ ਲਗਾਤਾਰ ਸੱਤਵੇਂ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ ਤਿੰਨ ਲੱਖ ਤੋਂ ਘੱਟ ਹੈ। ਇਸ ਵੇਲੇ 2,77,301 ਵਿਅਕਤੀ ਕੋਰੋਨਾਵਾਇਰਸ ਦਾ ਇਲਾਜ ਕਰਵਾ ਰਹੇ ਹਨ, ਜੋ ਕੁੱਲ ਮਾਮਲਿਆਂ ਦਾ 2.72 ਪ੍ਰਤੀਸ਼ਤ ਹੈ। ਭਾਰਤ 'ਚ 7 ਅਗਸਤ ਨੂੰ ਸੰਕਰਮਿਤ ਲੋਕਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਨੂੰ ਪਾਰ ਕਰ ਗਈ ਸੀ।