ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਦਾ ਅੰਦੋਲਨ ਹੁਣ ਭਖ ਗਿਆ ਹੈ। ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨ ਦਿੱਲੀ ਵੱਲ ਵਧਦੇ ਜਾ ਰਹੇ ਹਨ। ਕਿਸਾਨਾਂ ਨੂੰ ਦਿੱਲੀ ’ਚ ਵੜਨ ਤੋਂ ਰੋਕਣ ਲਈ ਪੁਲਿਸ ਤੇ ਪ੍ਰਸ਼ਾਸਨ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਦੀਆਂ ਸੀਮਾਵਾਂ ਉੱਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਦਿੱਲੀ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪਹਿਲੀ ਵਾਰ ਤਿੰਨ ਨਵੇਂ ਤਰੀਕੇ ਅਪਣਾਏ ਹਨ।
ਦਿੱਲੀ ਪੁਲਿਸ ਨੇ ਕੋਰੋਨਾ ਮਹਾਮਾਰੀ ਨੂੰ ਵੇਖਦਿਆਂ ਬਾਹਰੀ ਦਿੱਲੀ ਦੇ ਸਿੰਧੂ ਬਾਰਡਰ ਉੱਤੇ ਕੋਵਿਡ-19 ਦਾ ਬੈਨਰ ਲਾ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ ਤੇ ਉਸ ਦੀ ਉਲੰਘਣਾ ਕਰਨ ’ਤੇ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਬਾਰਡਰ 'ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ
ਕਿਸਾਨਾਂ ਦੇ ਰੋਸ ਮੁਜ਼ਾਹਰੇ ਨੂੰ ਲੈ ਕੇ ਦੂਜਾ ਤਰੀਕਾ ਦਿੱਲੀ ਪੁਲਿਸ ਨੇ ਇਹ ਅਪਣਾਇਆ ਹੈ ਕਿ ਰਾਜਧਾਨੀ ’ਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਬਹੁਤ ਜ਼ਿਆਦਾ ਕਰ ਦਿੱਤੀ ਗਈ ਹੈ। ਬਾਰਡਰ ਉੱਤੇ ਵਾਹਨਾਂ ਨੂੰ ਰੋਕ ਕੇ ਕਾਗਜ਼ ਚੈੱਕ ਕੀਤੇ ਜਾ ਰਹੇ ਹਨ ਤੇ ਰਾਜਧਾਨੀ ’ਚ ਜਾਣ ਦਾ ਕਾਰਨ ਪੁੱਛਿਆ ਜਾ ਰਿਹਾ ਹੈ।
ਦੇਸ਼ 'ਚ ਮੁੜ ਲੌਕਡਾਊਨ ਦੀ ਤਿਆਰੀ? ਆਖਰ ਕੇਂਦਰ ਸਰਕਾਰ ਨੇ ਕੀਤਾ ਸਪਸ਼ਟ
ਤੀਜਾ ਤਰੀਕਾ ਕੰਡਿਆਲੀਆਂ ਤਾਰਾਂ ਦਾ ਅਪਣਾਇਆ ਗਿਆ ਹੈ। ਦਿੱਲੀ ਬਾਰਡਰ ’ਤੇ ਅਜਿਹੀਆਂ ਤਾਰਾਂ ਦੇ ਬੰਡਲ ਲਾਏ ਗਏ ਹਨ, ਜਿਨ੍ਹਾਂ ਨੂੰ ਨਾਕਿਆਂ ਅੱਗੇ ਬੰਨ੍ਹਿਆ ਜਾਵੇਗਾ; ਤਾਂ ਜੋ ਕਿਸਾਨਾਂ ਦੇ ਰੋਸ ਮੁਜ਼ਾਹਰੇ ਦੌਰਾਨ ਜੇ ਟ੍ਰੈਕਟਰ ਜਾਂ ਕੋਈ ਹੋਰ ਵਾਹਨ ਨਾਕਿਆਂ ਨੂੰ ਟੱਕਰ ਮਾਰੇ, ਤਾਂ ਉਨ੍ਹਾਂ ਦੇ ਟਾਇਰ ਪੰਕਚਰ ਹੋ ਜਾਣ।
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕੋਰੋਨਾ ਬਹਾਨੇ ਕਿਸਾਨਾਂ 'ਤੇ ਸਖਤੀ, ਹੁਣ ਪੁਲਿਸ ਨੇ ਲੱਭਿਆ ਇਹ ਰਾਹ
ਏਬੀਪੀ ਸਾਂਝਾ
Updated at:
26 Nov 2020 02:29 PM (IST)
ਤਿੰਨ ਖੇਤੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਕਿਸਾਨਾਂ ਦਾ ਅੰਦੋਲਨ ਹੁਣ ਭਖ ਗਿਆ ਹੈ। ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨ ਦਿੱਲੀ ਵੱਲ ਵਧਦੇ ਜਾ ਰਹੇ ਹਨ।
- - - - - - - - - Advertisement - - - - - - - - -