ਨਵੀ ਦਿੱਲੀ: 8 ਦਸੰਬਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੀ ਤਰਫੋਂ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਤੋਂ ਇਲਾਵਾ ਦੇਸ਼ ਭਰ ਦੀਆਂ 11 ਰਾਜਨੀਤਿਕ ਪਾਰਟੀਆਂ ਨੇ ਇਸ ਬੰਦ ਲਈ ਆਪਣਾ ਸਮਰਥਨ ਦਿੱਤਾ ਹੈ।

ਅਜਿਹੀ ਸਥਿਤੀ ਵਿੱਚ ਸੋਮਵਾਰ ਨੂੰ ਕਿਸਾਨਾਂ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੇ ਕਿਸਾਨ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਹਮਾਇਤ ਕੀਤੀ ਹੈ। ਕਿਸਾਨਾਂ ਦੀ ਤਰਫੋਂ ਅਜਿਹੀਆਂ ਰਾਜਨੀਤਿਕ ਪਾਰਟੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਉਹ ਪ੍ਰਦਰਸ਼ਨ ਦੌਰਾਨ ਆਪਣੀ ਪਾਰਟੀ ਦੇ ਝੰਡੇ ਅਤੇ ਬੈਨਰ ਨਾ ਲਿਆਉਣ।



Bharat Bandh, 8 December: 'ਭਾਰਤ ਬੰਦ' ਲਈ ਕੇਂਦਰ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਦਿੱਲੀ ਅਤੇ ਹਰਿਆਣਾ ਦੀ ਸਿੰਘੂ ਸਰਹੱਦ 'ਤੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਭਾਰਤ ਕੱਲ੍ਹ ਸਾਰਾ ਦਿਨ ਬੰਦ ਰਹੇਗਾ। ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਇਹ ਇਕ ਸ਼ਾਂਤਮਈ ਬੰਦ ਹੋਵੇਗਾ। ਅਸੀਂ ਇਸ ਗੱਲ 'ਤੇ ਅੜੇ ਹਾਂ ਕਿ ਅਸੀਂ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਮੰਚ ਦੀ ਇਜਾਜ਼ਤ ਨਹੀਂ ਦੇਵਾਂਗੇ।

ਸੁਰਜੀਤ ਪਾਤਰ ਵੱਲੋਂ ਕਿਸਾਨਾਂ ਦੇ ਹੱਕ 'ਚ ਪਦਮਸ਼੍ਰੀ ਵਾਪਸ ਕਰਨ ਦਾ ਐਲਾਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ