ਬਠਿੰਡਾ: ਬਠਿੰਡਾ ਪੁਲਿਸ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਬੀਜੇਪੀ ਵਲੋਂ ਆਯੋਜਿਤ ਇੱਕ ਸਮਾਗਮ ਵਿੱਚ ਭੰਨ-ਤੋੜ ਕਰਨ ਵਾਲੇ 30-40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਕਥਿਤ ਤੌਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੇ ਸ਼ੁੱਕਰਵਾਰ ਨੂੰ ਬਠਿੰਡਾ ਦੇ ਅਮਰੀਕ ਰੋਡ 'ਤੇ ਇਸ ਸਮਾਗਮ 'ਚ ਭੰਨ-ਤੋੜ ਕੀਤੀ। ਪੁਲਿਸ ਨੇ ਬੀਜੇਪੀ ਦੇ ਬਠਿੰਡਾ ਦੇ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਦੀ ਸ਼ਿਕਾਇਤ ਦੇ ਅਧਾਰ 'ਤੇ ਕੇਸ ਦਰਜ ਕੀਤਾ ਹੈ।
ਇਹ ਸਭ ਉਦੋਂ ਵਾਪਰਿਆ ਜਦੋਂ ਕੇਂਦਰ ਸਰਕਾਰ ਦੇ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਕਈ ਦੌਰ ਚੱਲਣ ਦੇ ਬਾਵਜੂਦ ਕੋਈ ਸਫਲਤਾ ਹੱਥ ਨਹੀਂ ਲੱਗੀ। ਹੁਣ ਕਿਸਾਨ ਮੰਗਲਵਾਰ ਨੂੰ ਹੋਣ ਵਾਲੀ ਗੱਲਬਾਤ ਦੇ ਇੱਕ ਹੋਰ ਦੌਰ ਲਈ ਸਹਿਮਤ ਹੋਏ ਹਨ।