ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।


ਸਬ-ਕਮੇਟੀ ਦੇ ਕੁਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥੇਦਾਰ ਨੂੰ ਸੌਂਪ ਦੇਵੇਗੀ।