ਪੜਚੋਲ ਕਰੋ

ਸੁਖਬੀਰ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਜਦੋਂਕਿ ਕਾਂਗਰਸ, ਭਾਜਪਾ ਤੇ ਆਪ ਨੂੰ ਦਿੱਲੀ ਤੋਂ ਹੁਕਮ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤੇ ਪੂਰੀ ਟੀਮ ਨੂੰ ਵਧਾਈ ਹੈ ਜਿੰਨਾ ਨੇ ਵੱਡਾ ਇਕੱਠ ਕੀਤਾ। ਉਨ੍ਹਾਂ ਕਿਹਾ ਕਿ ਮੈਂ ਜਲਾਲਾਬਾਦ ਵਿੱਚ ਕੈਪਟਨ ਖਿਲਾਫ ਜੰਗ ਸ਼ੁਰੂ ਕੀਤੀ ਸੀ। ਵਲਟੋਹਾ ਨੇ ਜਲਾਲਾਬਾਦ ਤੋਂ ਵੱਡਾ ਇਕੱਠ ਕੀਤਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਜਪਾ ਦੇ ਹੱਥ ਕਿਸਾਨਾਂ ਦੇ ਖੂਨ ਨਾਲ ਰੰਗੇ ਹਨ। ਭਾਜਪਾ ਨਾਲ ਅਕਾਲੀ ਦਲ ਕਦੇ ਵੀ ਸਾਂਝ ਨਹੀਂ ਰੱਖੇਗਾ। ਕਾਂਗਰਸ ਤੇ ਭਾਜਪਾ ਰਲ ਕੇ ਖੇਡਦੇ ਹਨ।

ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਖੇਮਕਰਨ ਹਲਕੇ 'ਚ ਇੰਦਰਾ ਗਾਂਧੀ ਵਾਲੀ ਐਮਰਜੈਂਸੀ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਸੁਖਪਾਲ ਭੁੱਲਰ ਨੇ ਅਕਾਲੀ ਵਰਕਰਾਂ ਨੂੰ ਰੈਲੀ ਵਿੱਚ ਆਉਣ ਤੋਂ ਰੋਕਿਆ ਹੈ। ਕਾਂਗਰਸੀ ਵਿਧਾਇਕ ਪਰਚਿਆਂ ਦੀਆਂ ਧਮਕੀਆਂ ਦੇ ਰਿਹਾ ਹੈ। ਕੁਝ ਪੁਲਿਸ ਵਾਲੇ ਕਾਂਗਰਸੀਆਂ ਦੀ ਚਮਚਾਗਿਰੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਵਲਟੋਹਾ ਹਰ ਵੇਲੇ ਹਲਕੇ ਦੇ ਵਰਕਰਾਂ ਨਾਲ ਡਟਿਆ ਰਿਹਾ, ਬੇਸ਼ੱਕ ਹਲਕੇ ਵਿੱਚ ਗੁੰਡਾਗਰਦੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਤੋਂ ਜਵਾਬ ਮੰਗਦੇ ਹਨ। ਮਜੀਠੀਆ ਨੇ ਕੈਪਟਨ ਸਰਕਾਰ ਤੋਂ ਪੰਜ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਕੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਹੋਇਆ? ਕਿਸਾਨ ਲਗਾਤਾਰ ਖੁਦਕੁਸ਼ੀ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਦਸੂਹਾ ਦੇ ਆਤਮਹੱਤਿਆ ਕਰਨ ਵਾਲੇ ਪਿਤਾ-ਪੁੱਤਰ ਨੇ ਕੈਪਟਨ ਸਰਕਾਰ ਨੂੰ ਜਿੰਮੇਵਾਰ ਦੱਸਿਆ ਹੈ।

ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਖਜਾਨਾ ਮੰਤਰੀ ਨਿਕੰਮਾ ਹੈ। ਪੰਜਾਬ 'ਚ ਲੋਕਾਂ ਉੱਪਰ ਟੈਕਸਾਂ ਦਾ ਬੋਝ ਪਾਇਆ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਲੋਕਾਂ 'ਤੇ ਵਾਧੂ ਬੋਝ ਪਾਇਆ ਤੇ ਹਾਲੇ ਵੀ ਕਹਿ  ਰਹੇ ਹਨ ਕਿ ਖਜਾਨਾ ਖਾਲੀ ਹੈ। ਪੰਜਾਬ ਵਿੱਚ ਬਿਜਲੀ ਦੇ ਸਭ ਤੋਂ ਵੱਧ ਰੇਟ ਹਨ। ਕੈਪਟਨ ਸਰਕਾਰ ਨੇ 1 ਲੱਖ ਕਰੋੜ ਤੋਂ ਵੱਧ ਕਰਜ਼ਾ ਵਧਾ ਦਿੱਤਾ ਹੈ। ਚੋਣਾਂ ਸਿਰ 'ਤੇ ਆਉਣ ਕਾਰਨ ਸਰਕਾਰ ਜੁਲਾਈ ਤੋਂ ਸ਼ਗਨ ਸਕੀਮ ਦਾ ਐਲਾਨ ਕਰਕੇ ਲੋਕਾਂ ਨੂੰ ਚੰਦ ਮਹੀਨਿਆਂ ਲਈ ਮੂਰਖ ਬਣਾ ਰਹੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget