ਪੜਚੋਲ ਕਰੋ
ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਐਲਾਨਿਆ ਇੱਕ ਹੋਰ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹਲਕਾ ਨੇ ਹਲਕਾ ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ।
Sukhbir_Badal
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹਲਕਾ ਨੇ ਹਲਕਾ ਡੇਰਾਬੱਸੀ ਤੋਂ ਐਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ। ਸ਼ਰਮਾ ਪਹਿਲਾਂ ਹੀ ਇਸ ਹਲਕੇ ਤੋਂ ਵਿਧਾਇਕ ਹਨ। ਸੁਖਬੀਰ ਬਾਦਲ ਨੇ ਇਹ ਐਲਾਨ ਜ਼ੀਰਕਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਹੁਣ ਤੱਕ ਅਕਾਲੀ ਦਲ ਨੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੰਜ ਉਮੀਦਵਾਰ ਐਲਾਨੇ ਗਏ ਹਨ। ਅਟਾਰੀ ਹਲਕੇ ਤੋਂ ਗੁਲਜਾਰ ਰਣੀਕੇ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਸੁਖਬੀਰ ਬਾਦਲ, ਵਿਰਸਾ ਸਿੰਘ ਵਲਟੋਹਾ ਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਦੱਸ ਦਈਏ ਕਿ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Vidhan Sabha Elections 2022) ਲਈ ਸ਼੍ਰੋਮਣੀ ਅਕਾਲੀ ਦਲ ( Shromani Akali Dal) ਨੇ ਹੁਣ ਤੋਂ ਹੀ ਤਿਆਰੀ ਖਿੱਚ ਲਈ ਹੈ। ਅਕਾਲੀ ਦਲ ਕੋਰੋਨਾ ਦੀ ਦੂਜੀ ਲਹਿਰ ਦੇ ਖਤਰੇ ਨੂੰ ਵੀ ਦਰ-ਕਿਨਾਰ ਕਰਕੇ ਰੈਲੀਆਂ ਕਰ ਰਿਹਾ ਹੈ। ਅਹਿਮ ਗੱਲ ਹੈ ਕਿ ਅਕਾਲੀ ਦਲ ਵੱਲੋਂ ਸਾਲ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















