ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ।
ਬਰਡ ਫਲੂ ਦੇ ਡਰੋਂ ਲੋਕਾਂ ਨੇ ਆਂਡੇ ਤੇ ਚਿਕਨ ਖਾਣਾ ਕੀਤਾ ਬੰਦ, ਮਾਹਰਾਂ ਨੇ ਦੱਸਿਆ ਸੁਝਾਅ
ਸੁਖਬੀਰ ਬਾਦਲ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਾਰਟੀ ਬਲਾਕ ਪ੍ਰਧਾਨਾਂ ਤੇ ਅਕਾਲੀ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਇਸ ਮੌਕੇ ਅਕਾਲੀ ਦਲ ਦੇ ਸਟਿੱਕਰ ਵੀ ਰਿਲੀਜ਼ ਕੀਤੇ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਸਟਿੱਕਰ ਆਪਣੇ ਵਾਹਨਾਂ 'ਤੇ ਲਾਉਣ ਲਈ ਕਿਹਾ।
ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਦਾ ਵੱਡਾ ਦਾਅਵਾ, ਕਿਸਾਨ ਅੰਦੋਲਨ ਨਾਲ ਨਹੀਂ ਕੋਈ ਸਬੰਧ
ਸੁਖਬੀਰ ਬਾਦਲ ਨੇ ਹਲਕਾ ਬੱਲੂਆਣਾ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਬੋਹਰ ਨਗਰ ਨਿਗਮ ਦੀਆਂ ਚੋਣਾਂ 'ਚ ਅਬੋਹਰ ਦੇ ਵਾਰਡਾਂ ਤੋਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਦੀ ਡਟ ਕੇ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਮੁੱਖ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਹੀ ਰਹੇਗਾ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਸੁਖਬੀਰ ਬਾਦਲ ਦਾ ਐਲਾਨ, ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਹੋਏਗੀ
ਏਬੀਪੀ ਸਾਂਝਾ
Updated at:
06 Jan 2021 05:34 PM (IST)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ।
- - - - - - - - - Advertisement - - - - - - - - -