ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਆਉਂਦੀ ਹੈ ਤਾਂ ਪਹਿਲੀ ਕੈਬਨਿਟ 'ਚ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਵੇਗਾ।


ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇਲਜ਼ਾਮ ਲਗਾਉਂਦਿਆਂ ਸੁਖਬੀਰ ਬਾਦਲਨੇ ਕਿਹਾ ਹੈ ਕਿ ਸਾਰੇ ਫੈਸਲਿਆਂ ਐਮਐਸਪੀ ਦੇਣ ਨੂੰ ਲੈ ਕੇ ਕਾਂਗਰਸ ਦੇ ਬਿੱਲ 'ਚ ਕੋਈ ਪ੍ਰਬੰਧ ਨਹੀਂ ਹੈ। ਕੇਂਦਰ ਦੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੈਪਟਨ ਸਰਕਾਰ ਸੋਧ ਲੈ ਕੇ ਆਈ ਹੈ, ਜਿਸ ਦਾ ਮਤਲਬ ਕੇਂਦਰ ਦੇ ਕਨੂੰਨ ਨੂੰ ਸਵੀਕਾਰ ਕਰਨਾ ਹੈ।


ਸੁਖਬੀਰ ਬਾਦਲ ਨੇ ਕਿਹਾ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾਉਣ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਸੀ, ਪਰ ਕੈਪਟਨ ਨੇ ਬਿੱਲ 'ਚ ਪੰਜਾਬ ਨੂੰ ਇੱਕ ਮੰਡੀ ਬਣਾਉਣ ਦਾ ਜ਼ਿਕਰ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ 'ਚ ਅਕਾਲੀ ਸਰਕਾਰ ਆਉਂਦਿਆਂ ਹੀ ਪੂਰੇ ਪੰਜਾਬ ਨੂੰ ਇੱਕ ਮੰਡੀ ਬਣਾ ਦਿੱਤਾ ਜਾਵੇਗਾ।