ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਪੂਰੀ ਹੋ ਗਈ ਹੈ ਅਤੇ ਉਸ ਨੂੰ ਰਿਹਾਅ ਕੀਤਾ ਜਾਵੇ।

ਦਸ ਦਈਏ ਕਿ ਕੇਂਦਰ ਸਰਕਾਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੇ ਰਹਿਮ ਦੇ ਫੈਸਲੇ ਸਣੇ ਸਿੱਖਾਂ ਲਈ ਕੁਝ ਵੱਡੇ ਫੈਸਲੇ ਲੈਣ ‘ਤੇ ਵਿਚਾਰ ਕਰ ਰਹੀ ਹੈ। ਰਾਜੋਆਣਾ ਨੂੰ ਸੈਸ਼ਨ ਕੋਰਟ ਨੇ ਮੌਤ ਦੀ ਸਜ਼ਾ ਸੁਣਾਈ ਸੀ।

ਰਾਜੋਆਣਾ ਨੇ ਇਸ ਸਜ਼ਾ ਵਿਰੁੱਧ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਬਾਦਲ ਸਰਕਾਰ ਪੰਜਾਬ ਵਿੱਚ ਸੀ, ਰਾਜੋਆਣਾ ਦਾ ਮੌਤ ਦਾ ਵਾਰੰਟ ਵੀ ਜਾਰੀ ਕੀਤਾ ਗਿਆ ਸੀ, ਪਰ ਪਟਿਆਲਾ ਜੇਲ੍ਹ ਦੇ ਜੇਲ੍ਹਰ ਨੇ ਮੌਤ ਦੇ ਵਾਰੰਟ ਨੂੰ ਲਾਗੂ ਕਰਨ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ।




ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨਾਲ ਮੁਲਾਕਾਤ ਕੀਤੀ ਸੀ ਅਤੇ ਕਾਨੂੰਨ ਵਿਵਸਥਾ ਦੇ ਵਿਗੜਨ ਦਾ ਹਵਾਲਾ ਦਿੰਦੇ ਹੋਏ ਫਾਂਸੀ ਨੂੰ ਰੁਕਵਾ ਦਿੱਤਾ ਸੀ। ਐਸਜੀਪੀਸੀ ਨੇ ਕੇਂਦਰ ਨੂੰ ਰਾਜੋਆਣਾ ਦੇ ਰਹਿਮ ਮੁਆਫੀ ਦੀ ਅਰਜ਼ੀ ਵੀ ਭੇਜੀ ਸੀ। ਕੇਂਦਰ ਸਰਕਾਰ ਇਸ ‘ਤੇ ਹੁਣ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਰਾਸ਼ਟਰਪਤੀ ਭਵਨ ਦੀ ਇਸ ਰਹਿਮ ਪਟੀਸ਼ਨ ‘ਤੇ ਜਲਦ ਫੈਸਲਾ ਲਿਆ ਜਾ ਸਕਦਾ ਹੈ।