ਪੜਚੋਲ ਕਰੋ
Advertisement
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇ ਸੁਖਬੀਰ ਬਾਦਲ, ਖੇਤੀ ਆਰਡੀਨੈਂਸ ਬਿੱਲ 'ਤੇ ਦਸਤਖਤ ਨਾ ਕਰਨ ਦੀ ਅਪੀਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਵਫਦ ਅੱਜ ਖੇਤੀ ਆਰਡੀਨੈਂਸ ਸੰਬਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ।
ਚੰਡੀਗੜ੍ਹ: ਸੰਸਦ ਦੇ ਚਾਲੂ ਮਾਨਸੂਨ ਸੈਸ਼ਨ 'ਚ ਲਿਆਂਦੇ ਗਏ ਤਿੰਨ ਬਿੱਲਾਂ 'ਚੋਂ ਦੋ ਨੂੰ ਸੰਸਦ ਦੀ ਮਨਜ਼ੂਰੀ ਮਿਲ ਚੁੱਕੀ ਹੈ। ਤੀਜੇ ਬਿੱਲ ਨੂੰ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਮੋਹਰ ਲਗਣ ਦਾ ਇੰਤਜ਼ਾਰ ਹੈ।
ਮੋਦੀ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਕਾਲ 'ਚ ਲਿਆਂਦੇ ਗਏ ਖੇਤੀ ਨਾਲ ਜੁੜੇ ਤਿੰਨ ਅਹਿਮ ਆਰਡੀਨੈਂਸ ਕਿਸਾਨਾਂ ਦੇ ਹਿੱਤ 'ਚ ਹੈ। ਪਰ ਇਸ ਨੂੰ ਲੈ ਕੇ ਕਿਸਾਨਾਂ ਵਲੋਂ ਖਾਸਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਵਫਦ ਅੱਜ ਖੇਤੀ ਆਰਡੀਨੈਂਸ ਸੰਬਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ।
ਰਾਮ ਨਾਥ ਕੋਵਿੰਦ ਨੂੰ ਅਕਾਲੀ ਦਲ ਵਲੋਂ ਖੇਤੀ ਆਰਡੀਨੈਂਸ ਬਿੱਲ 'ਤੇ ਦਸਤਖਤ ਨਾ ਕਰਨ ਦੀ ਬੇਨਤੀ ਕੀਤੀ ਗਈ। ਨਾਲ ਹੀ ਪਾਰਲੀਮੈਂਟ 'ਚ ਬਿਲ ਵਾਪਿਸ ਭੇਜਣ ਦੀ ਗਲ ਆਖੀ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਦੇਸ਼
Advertisement