ਕੈਪਟਨ ਨੂੰ ਘੇਰਦੇ-ਘੇਰਦੇ ਕਸੂਤੇ ਘਿਰ ਗਏ ਸੁਖਬੀਰ ਬਾਦਲ! ਹੁਣ ਗੱਲ ਅਨੰਦਪੁਰ ਸਾਹਿਬ ਦੇ ਮਤੇ ਤੱਕ ਅੱਪੜੀ

ਪਵਨਪ੍ਰੀਤ ਕੌਰ Updated at: 01 Jun 2020 01:50 PM (IST)

ਕਾਂਗਰਸ ਦੇ ਮੰਤਰੀਆਂ ਵੱਲੋਂ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਕਰਜ਼ੇ ਲੈਣ ਦੇ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਕਾਰਨ ਬਾਦਲ ਪਰਿਵਾਰ ਨੂੰ ਘੇਰਿਆ ਗਿਆ ਹੈ। ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਦੀ ਸੰਘੀ ਢਾਂਚੇ ਦਾ ਗਲਾ ਘੁੱਟਣ ਦੀ ਕੇਂਦਰ ਦੀ ਕਾਰਵਾਈ ‘ਚ ਬਰਾਬਰ ਦੀ ਹਿੱਸੇਦਾਰੀ ਹੈ।

NEXT PREV
ਪਵਨਪ੍ਰੀਤ ਕੌਰ ਦੀ ਰਿਪੋਰਟ

ਚੰਡੀਗੜ੍ਹ: ਕਾਂਗਰਸ ਦੇ ਮੰਤਰੀਆਂ ਵੱਲੋਂ ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਕਰਜ਼ੇ ਲੈਣ ਦੇ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਕਾਰਨ ਬਾਦਲ ਪਰਿਵਾਰ ਨੂੰ ਘੇਰਿਆ ਗਿਆ ਹੈ। ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਦੀ ਸੰਘੀ ਢਾਂਚੇ ਦਾ ਗਲਾ ਘੁੱਟਣ ਦੀ ਕੇਂਦਰ ਦੀ ਕਾਰਵਾਈ ‘ਚ ਬਰਾਬਰ ਦੀ ਹਿੱਸੇਦਾਰੀ ਹੈ।

ਉਨ੍ਹਾਂ ਕਿਹਾ ਕਿ ਬਾਦਲਾਂ ਨੇ ਆਪਣੇ ਪਰਿਵਾਰਕ ਹਿੱਤਾਂ ਤੇ ਕੁਰਸੀ ਦੇ ਮੋਹ ਸਦਕਾ ਹੀ ਅਕਾਲੀ ਦਲ ਦੇ ਸਿਧਾਂਤਾਂ ਦੀ ਬਲੀ ਦਿੱਤੀ ਹੈ। ਰਾਜ ਦੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ ਨਹੀਂ ਕਰਨਗੇ। ਮੰਤਰੀਆਂ ਨੇ ਕਿਹਾ ਕਿ

ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਨੇ ਸਾਰੀ ਉਮਰ ਸੰਘੀ ਢਾਂਚੇ ਦੇ ਨਾਂ ‘ਤੇ ਰੋਟੀਆਂ ਸੇਕੀਆਂ ਹਨ। ਅੱਜ ਆਪਣੇ ਬੇਟੇ ਤੇ ਨੂੰਹ ਦੁਆਰਾ ਸੰਘੀ ਢਾਂਚੇ ਦੇ ਦੁਸ਼ਮਣਾਂ ਨਾਲ ਹੱਥ ਮਿਲਾਉਣ 'ਤੇ ਚੁੱਪ ਕਿਉਂ ਹਨ। -


ਉਨ੍ਹਾਂ ਕਿਹਾ ਕਿ

ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪਾਰਟੀ ਦੇ ਅਨੰਦਪੁਰ ਸਾਹਿਬ ਦਾ ਮਤਾ ਯਾਦ ਨਹੀਂ? ਆਪਣੇ ਆਪ ਨੂੰ ਰਾਜਾਂ ਦੇ ਅਧਿਕਾਰਾਂ ਦੀ ਰਾਖੀ ਦਾ ਚੈਂਪੀਅਨ ਅਖਵਾਉਣ ਵਾਲਾ ਅਕਾਲੀ ਦਲ ਕੁਰਸੀ ਮੋਹ ਦੀ ਖ਼ਾਤਰ ਕੇਂਦਰ ਦੀ ਕਾਰਵਾਈ ’ਤੇ ਨਾ ਸਿਰਫ ਚੁੱਪ ਹੈ, ਬਲਕਿ ਇਸ ਦੀਆਂ ਚਾਲਾਂ ਵਿੱਚ ਵੀ ਬਰਾਬਰ ਦਾ ਹਿੱਸੇਦਾਰ ਹੈ।-


ਪੰਜਾਬ 'ਚ ਅਨਲੌਕ-1 ਲਾਗੂ, ਕੇਂਦਰ ਦੀ ਤਰਜ਼ 'ਤੇ ਨਵੇਂ ਨਿਯਮ ਜਾਰੀ, ਜਾਣੋ ਅੱਜ ਤੋਂ ਕੀ ਕੁਝ ਬਦਲਿਆ

ਕਾਂਗਰਸ ਨੇਤਾਵਾਂ ਨੇ ਕਿਹਾ ਕਿ ਕੇਂਦਰ ਨੇ ਆਪਣੀਆਂ ਹੱਦਾਂ ਨੂੰ ਪਾਰ ਕਰ ਲਿਆ ਹੈ ਅਤੇ ਰਾਜਾਂ ਦੇ ਕਰਜ਼ੇ ਲੈਣ ਦੇ ਅਧਿਕਾਰ ‘ਚ ਬੇਲੋੜੀ ਦਖਲਅੰਦਾਜ਼ੀ ਕੀਤੀ ਹੈ। ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਦੀ ਬਜਾਏ, ਅਕਾਲੀ ਆਗੂ ਬਿਜਲੀ ਬਿੱਲਾਂ ਬਾਰੇ ਬੇਬੁਨਿਆਦ ਗੱਲਾਂ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਰਚ ਰਹੇ ਹਨ।


ਮੰਤਰੀਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ‘ਤੇ ਚੁੱਪੀ ਤੋੜਨ ਤੇ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਤੇ ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰਾਲੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ।



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

- - - - - - - - - Advertisement - - - - - - - - -

© Copyright@2025.ABP Network Private Limited. All rights reserved.