ਪੜਚੋਲ ਕਰੋ
Advertisement
(Source: ECI/ABP News/ABP Majha)
ਭਾਰਤ ਬੰਦ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਲੋਕਾਂ ਨੂੰ ਅਪੀਲ, ਕਿਸਾਨ ਅੰਦੋਲਨ ਤੋਂ ਪ੍ਰਭਾਵਿਤ ਹੋ ਕੇ ਕਹੀ ਇਹ ਗੱਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਨਸਾਫ ਲਈ ਲੜਾਈ ਹੁਣ ਅੰਨਦਾਤਾ ਦੀ ਕੇਂਦਰ ਸਰਕਾਰ ਖਿਲਾਫ ਲੜਾਈ ਬਣ ਗਈ ਹੈ।
8 ਦਸੰਬਰ ਦੇ ਭਾਰਤ ਬੰਦ ਨੂੰ ਲੈ ਕੇ ਕੇਂਦਰ 'ਚ ਬੌਖਲਾਹਟ, ਕਿਸਾਨਾਂ ਨੇ ਦੱਸਿਆ ਕਿਵੇਂ ਲਾਗੂ ਕੀਤਾ ਜਾਵੇਗਾ ਬੰਦ
ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫੈਸਲਾ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ 'ਚ ਧਰਨਾ ਜਾਰੀ ਹੈ।
ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਬਚਣ ਲਈ ਕਹਿੰਦੇ ਤੁਹਾਡੇ ਨਾਲ ਖੜ੍ਹਾ!
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਉਨ੍ਹਾਂ ਨੁੰ ਪ੍ਰਵਾਨ ਨਹੀਂ ਹਨ ਤੇ ਕੇਂਦਰ ਨੂੰ ਇਹ ਤੁਰੰਤ ਰੱਦ ਕਰਨੇ ਚਾਹੀਦੇ ਹਨ। ਬਾਦਲ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਕੌਮਾਂਤਰੀ ਭਾਈਚਾਰਾ ਵੀ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਤੋਂ ਔਖਾ ਹੈ। ਵਿਸ਼ਵ ਭਰ ਵਿਚ ਸ਼ਾਂਤੀਪੂਰਨ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ਼ਲਾਘਾ ਹੋਈ ਹੈ ਅਤੇ ਹਰ ਕਿਸੇ ਨੇ ਇਹ ਜ਼ੋਰ ਦਿੱਤਾ ਹੈ ਕਿ ਵਿਖਾਵਾਕਾਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement