8 ਦਸੰਬਰ ਦੇ ਭਾਰਤ ਬੰਦ ਨੂੰ ਲੈ ਕੇ ਕੇਂਦਰ 'ਚ ਬੌਖਲਾਹਟ, ਕਿਸਾਨਾਂ ਨੇ ਦੱਸਿਆ ਕਿਵੇਂ ਲਾਗੂ ਕੀਤਾ ਜਾਵੇਗਾ ਬੰਦ
ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫੈਸਲਾ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ 'ਚ ਧਰਨਾ ਜਾਰੀ ਹੈ।
ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਬਚਣ ਲਈ ਕਹਿੰਦੇ ਤੁਹਾਡੇ ਨਾਲ ਖੜ੍ਹਾ!
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਉਨ੍ਹਾਂ ਨੁੰ ਪ੍ਰਵਾਨ ਨਹੀਂ ਹਨ ਤੇ ਕੇਂਦਰ ਨੂੰ ਇਹ ਤੁਰੰਤ ਰੱਦ ਕਰਨੇ ਚਾਹੀਦੇ ਹਨ। ਬਾਦਲ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਕੌਮਾਂਤਰੀ ਭਾਈਚਾਰਾ ਵੀ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਤੋਂ ਔਖਾ ਹੈ। ਵਿਸ਼ਵ ਭਰ ਵਿਚ ਸ਼ਾਂਤੀਪੂਰਨ ਢੰਗ ਨਾਲ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ਼ਲਾਘਾ ਹੋਈ ਹੈ ਅਤੇ ਹਰ ਕਿਸੇ ਨੇ ਇਹ ਜ਼ੋਰ ਦਿੱਤਾ ਹੈ ਕਿ ਵਿਖਾਵਾਕਾਰੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ